ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮਾਂ ਸਬੰਧੀ ਵਿਸ਼ੇਸ਼ ਇਕੱਤਰਤਾ ਹੋਈ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 18 ਮਈ 2022 - ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਭਾਈ ਹਰਜਿੰਦਰ ਸਿੰਘ ਧਾਮੀ ਪ੍ਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸਕੱਤਰ,ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਦੇਖ-ਰੇਖ ਹੇਠ ਸਮੁੱਚੇ ਪੰਜਾਬ ਵਿਚ ਧਰਮ ਪ੍ਰਚਾਰ ਦੀ ਲਹਿਰ ਚੱਲ ਰਹੀ ਹੈ।
ਇਸੇ ਸੰਬੰਧ ਵਿੱਚ ਮਾਝਾ ਜੋਨ ਤਹਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹਲਕਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਵਿਚ ਧਰਮ ਪ੍ਰਚਾਰ ਸਬੰਧੀ ਵਿਸ਼ੇਸ ਇਕੱਤਰਤਾ ਬੀਬੀ ਗੁਰਪ੍ਰੀਤ ਕੌਰ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਹੋਈ ਅਤੇ ਜਿਸ ਵਿੱਚ ਭਾਈ ਗੁਰਾ ਸਿੰਘ ਮੈਨੇਜਰ ਗੁਰਦੁਆਰਾ ਬੇਰ ਸਾਹਿਬ, ਸਵਰਨ ਸਿੰਘ ਕਪੂਰਥਲਾ , ਪ੍ਰਚਾਰਕ ਭਾਈ ਹਰਜੀਤ ਸਿੰਘ ਇੰਚਾਰਜ ਮਾਝਾ ਜੋਨ ਅਤੇ ਕਵੀਸ਼ਰੀ ਜਥਿਆਂ ਨੇ ਹਾਜ਼ਰੀ ਭਰੀ।
ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੱਸਿਆ ਵਾਲੇ ਦਿਨ 30 ਮਈ ਨੂੰ ਹੋ ਰਹੇ ਅੰਮ੍ਰਿਤ ਸੰਚਾਰ ਸਬੰਧੀ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਅੰਮ੍ਰਿਤ ਦੀ ਮਹਾਨਤਾ ਸਬੰਧੀ ਪ੍ਚਾਰ ਕਰਨ ਹਿੱਤ ਪ੍ਚਾਰ ਵਹੀਰ ਨੂੰ ਪਿੰਡਾਂ ਵਿਚ ਰਵਾਨਾ ਕੀਤਾ ਗਿਆ। ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਅਤੇ ਭਾਈ ਹਰਜੀਤ ਸਿੰਘ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਵਿੱਚ ਅੰਮ੍ਰਿਤ ਸੰਚਾਰ ,ਸਿਖ ਰਹਿਤ ਮਰਯਾਦਾ ਅਤੇ ਸਿਖ ਵਿਰਸੇ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਪਿੰਡਾਂ ਵਿੱਚ ਧਾਰਮਿਕ ਲਿਟਰੇਚਰ ਵੰਡਿਆ ਜਾਵੇਗਾ।
ਇਸ ਮੌਕੇ ਇਕੱਤਰਤਾ ਵਿੱਚ ਇੰਜ ਸਵਰਨ ਸਿੰਘ, ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਗ੍ਰੰਥੀ ਸਿੰਘ, ਬੀਬੀ ਬਲਜੀਤ ਕੌਰ ਮੋਠਾਂਵਾਲਾ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਭਾਈ ਰਣਜੀਤ ਸਿੰਘ ਚੋਹਲਾ ਕਵੀਸ਼ਰੀ ਜਥਾ ਅਤੇ ਭਾਈ ਨਿਸ਼ਾਨ ਸਿੰਘ ਦੇ ਸਾਥੀਆਂ ਕਵੀਸ਼ਰੀ ਜਥੇ ਨੇ ਹਾਜ਼ਰੀ ਭਰੀ।