ਬਰਗਾੜੀ ਮੋਰਚਾ ਅੱਜ 319ਵੇਂ ਜਥੇ ਨੇ ਦਿੱਤੀ ਗ੍ਰਿਫਤਾਰੀ
ਦੀਪਕ ਗਰਗ
ਕੋਟਕਪੂਰਾ 18 ਮਈ 2022 -
2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ।
ਇਹ ਮੋਰਚਾ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।ਜਥੇ ਦੀ ਅਗਵਾਈ ਗੁਰਜੀਤ ਸਿੰਘ ਖਾਲਸਾ ਲਦਾਲ ਹਲਕਾ ਇੰਚਾਰਜ ਸ਼ਤਰਾਣਾ ਨੇ ਕੀਤੀ।
ਅੱਜ ਜ਼ਿਲ੍ਹਾ(ਪਟਿਆਲਾ) ਦੇ ਇਹਨਾ 4 ਸਿੰਘਾਂ 1 ਸਿੰਘਣੀ ਨੇ ਗ੍ਰਿਫਤਾਰੀ ਦਿੱਤੀ।
1 ਅਮਨਦੀਪ ਸਿੰਘ
2 ਜੁਝਾਰ ਸਿੰਘ
3 ਜਸਵੰਤ ਸਿੰਘ
4 ਹਰਪਾਲ ਸਿੰਘ
5 ਮਮਤਾ ਸਿੰਘ ਗੁੜਗਾਂਓ
ਆਦਿ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਜਥੇ ਨੂੰ ਰਵਾਨਾ ਕਰਦੇ ਹੋਏ ਮੋਰਚੇ ਦੇ ਮੁੱਖ ਸੇਵਾਦਾਰ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ)ਪ੍ਰਗਟ ਸਿੰਘ ਮੱਖੂ ਤਿਹਾੜ ਜੇਲ੍ਹ ਜ਼ਿਲ੍ਹਾ ਫਿਰੋਜ਼ਪੁਰ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ),ਮਾਸਟਰ ਜਗਤਾਰ ਸਿੰਘ ਦਬੜੀਖਾਨਾ,ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਸੁਖਚੈਨ ਸਿੰਘ ਰਣ ਸਿੰਘ ਵਾਲਾ,ਰਣਦੀਪ ਸਿੰਘ ਸੰਧੂ ਪੀ ਏ ਮਾਨ ਸਾਬ੍ਹ,ਸੋਸ਼ਲ ਮੀਡੀਆ ਇੰਚਾਰਜ ਕਿਸਾਨ ਯੂਨੀਅਨ (ਅੰਮ੍ਰਿਤਸਰ)ਕੁਲਵਿੰਦਰ ਸਿੰਘ ਖਾਲਿਸਤਾਨੀ ਤਿਹਾੜ ਜੇਲ੍ਹ ਅਤੇ ਸਟੇਜ ਦੀ ਸੇਵਾ ਜ਼ਿਲਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਨਿਭਾਈ ਤੇ ਢਾਡੀ ਜਥਾ ਦਰਸ਼ਨ ਸਿੰਘ ਦਲੇਰ,ਰਾਮ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।।