ਨਵਜੋਤ ਸਿੱਧੂ ਨੇ ਮਹਿੰਗਾਈ ਦੇ ਵਿਰੋਧ ਵਿੱਚ ਕੀਤਾ ਪ੍ਰਦਰਸ਼ਨ
ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 19 ਮਈ 2022- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ
ਨਾਲ ਪਟਿਆਲਾ ਵਿਖੇ ਮਹਿੰਗਾਈ ਦੇ ਖਿਲਾਫ ਪ੍ਰਦਰਸ਼ਨ ਕੀਤਾ। ਦੇਸ਼ ਭਰ ਵਿਚ ਵੱਧ ਰਹੀ ਮਹਿੰਗਾਈ ਨੂੰ ਲੈ ਕੇ
ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਸਿੱਧੂ ਨੇ ਹਾਥੀ ਤੇ ਸਵਾਰ ਹੋਕੇ ਮਹਿੰਗਾਈ ਦੇ ਖਿਲਾਫ ਪ੍ਰਦਰਸ਼ਨ ਕੀਤਾ।