ਭਗਵੰਤ ਮਾਨ ਕੈਬਨਿਟ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਦੋ ਅਹਿਮ ਫੈਸਲੇ ਕੀਤੇ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 19 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ
ਦੋ ਅਹਿਮ ਫੈਸਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਡੇ ਵੀਰ ਸਪੂਤ ਦੇਸ਼ ਅਤੇ ਪੰਜਾਬ ਦੀ ਰੱਖਿਆ ਕਰਨ ਲਈ,
ਸ਼ਾਂਤੀ ਬਣਾਏ ਰੱਖਣ ਲਈ ਆਪਣੀ ਜਾਨ ਦੀ ਬਾਜ਼ੀ ਲਗਾ ਦਿੰਦੇ ਹਨ। ਉਨ੍ਹਾਂ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ
ਦਾ ਖ਼ਿਆਲ ਰੱਖਣਾ ਸਮਾਜ ਦੀ ਜ਼ਿੰਮੇਵਾਰੀ ਹੁੰਦੀ ਹੈ । ਇਸੇ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਸ਼ਹੀਦ ਜਵਾਨਾਂ ਦੇ ਪਰਿਵਾਰਾਂ
ਨੂੰ ਸਹਾਇਤਾ ਰਾਸ਼ੀ ਵਜੋਂ 1 ਕਰੋਡ਼ ਰੁਪਏ ਮਿਲਣਗੇ। ਇਸੀ ਤਰ੍ਹਾਂ ਪੰਜਾਬ ਦੇ ਬਹਾਦਰ ਵੀਰ ਜਵਾਨਾਂ ਦੀਆਂ ਰੱਖਿਆ ਸੇਵਾਵਾਂ
ਬਦਲੇ ਇਨਾਮ ਜੇਤੂਆਂ ਲਈ ਜ਼ਮੀਨ ਬਦਲੇ ਨਕਦ ਰਾਸ਼ੀ ਅਤੇ ਇਨਾਮੀ ਰਾਸ਼ੀ ਵਿਚ 40 ਫੀਸਦੀ ਵਾਧਾ ਕੀਤਾ ਹੈ।