ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕੀਤੀ ‘ਜ਼ਿਲ੍ਹਾ ਵਾਤਾਵਰਣ ਪਲਾਨ’ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਗੁਰਦਾਸਪੁਰ, 19 ਮਈ 2022- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ‘ਜ਼ਿਲਾ ਇੰਨਵਾਇਰਮੈਂਟ ਪਲਾਨ’ ਦਾ ਰੀਵਿਊ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿਚ ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਜਨਰਲ/ਸ਼ਹਿਰੀ ਵਿਕਾਸ), ਰਵਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਸ੍ਰੀਮਤੀ ਅਮਨਦੀਪ ਕੋਰ ਘੁੰਮਣ ਐਸ.ਡੀ.ਐਮ ਗੁਰਦਾਸਪੁਰ ਸਮੇਤ ਵੱਖ-ਵੱਖ ਵਿਭਾਗਾਂ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੋਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ‘ਜ਼ਿਲਾ ਇੰਨਵਾਇਰਮੈਂਟ ਪਲਾਨ’ ਦੇ ਸਬੰਧ ਵਿਚ ਸੋਲਡ ਵੇਸਟ ਮੈਨੇਟਜੇਮੈਂਟ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ, ਈ-ਵੇਸਟ ਮੈਨੇਜਮੈਂਟ, ਏਅਰ ਕੁਆਲਿਟੀ ਮੈਨੇਜਮੈਂਟ, ਵੇਸਟ ਵਾਟਰ, ਸੀਵਰੇਜ ਪਲਾਨ, ਮਾਈਨਿੰਗ ਤੇ ਇੰਡਸਟਰੀ ਆਦਿ ਦੇ ਸਬੰਧ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਰਿਵੀਂਊ ਕੀਤਾ ਗਿਆ ਤੇ ਉਨਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਧਾਰਤ ਕੀਤੇ ਗਏ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਉਨਾਂ ਅੱਗੇ ਕਿਹਾ ਕਿ ਜਿਲੇ ਅੰਦਰ ਡਰੇਨਜ਼, ਪਿੰਡਾਂ ਅੰਦਰ ਛੱਪੜਾਂ, ਲੀਕੇਅੁਡ ਤੇ ਸੋਲਿਡ ਵੇਸਟ ਮੈਨੇਜਮੈਂਟ ਆਦਿ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਲਈ ਅਤੇ ਕਿਹਾ ਕਿ ਪੇਂਡੂ ਤੇ ਸ਼ਹਿਰੀ ਖੇਤਰਾਂ ਅੰਦਰ ਮੀਂਹ ਦੇ ਪਾਣੀ ਦੇ ਸੰਭਾਲ ਲਈ ਤੇਜ਼ੀ ਨਾਲ ਯਤਨ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਮਾਣਯੋਗ ਨੈਸ਼ਨਲ ਗਰੀਨ ਟਿ੍ਰਬਿਊਨਲ, ਨਵੀਂ ਦਿੱਲੀ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਿਸ਼ਚਿਤ ਸਮੇਂ ਅੰਦਰ ਕੰਮ ਮੁਕੰਮਲ ਕੀਤੇ ਜਾਣ। ਇਸ ਮੌਕੇ ਸੰਦੀਪ ਮਲਹੋਤਰਾ ਡੀਡੀਪੀਓ, ਰਾਜੇਸ਼ ਕੁਮਾਰ ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਐਕਸੀਅਨ ਰਜੇਸ਼ ਮੋਹਨ, ਬਲਦੇਵ ਸਿੰਘ, ਹਰਜੋਤ ਸਿੰਘ, ਸਮੂਹ ਬੀਡੀਪੀਓਜ਼, ਨਗਰ ਕੌਂਸਲਾਂ ਦੇ ਈ.ਓ ਆਦਿ ਮੋਜੂਦ ਸਨ।