ਹੁਸ਼ਿਆਰਪੁਰ: ਮੁਫ਼ਤ ਦੁੱਧ ਪਰਖ ਕੈਂਪ ਲਗਾਇਆ
ਹੁਸ਼ਿਆਰਪੁਰ, 19 ਮਈ 2022 - ਘਰਾਂ ਵਿਚ ਵਰਤੇ ਜਾਂਦੇ ਦੁੱਧ ਦੀ ਕੁਆਲਟੀ ਪ੍ਰਤੀ ਜਾਗਰੂਕਤਾ ਲਿਆਉਣ ਲਈ ਡੇਅਰੀ ਵਿਭਾਗ ਵਲੋਂ ਮੁਫ਼ਤ ਦੁੱਧ ਪਰਖ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਹਿਰਾਂ ਵਿਚ ਦੁੱਧ ਦੀ ਕੁਆਲਟੀ ਚੈਕ ਕੀਤੀ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਸ਼ਿਆਰਪੁਰ ਦੇ ਮੁਹੱਲਾ ਇਸਲਾਮਾਬਾਦ ਵਾਰਡ ਨੰਬਰ 8 ਵਿਖੇ ਮੁਫ਼ਤ ਦੁੱਧ ਪਰਖ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਕੁੱਲ 22 ਸੈਂਪਲ ਲਏ ਗਏ, ਜਿਨ੍ਹਾਂ ਵਿਚ 13 ਸੈਂਪਲਾਂ ਵਿਚ ਪਾਣੀ ਦੀ ਮਾਤਰਾ ਵੱਧ ਪਾਈ ਗਈ ਅਤੇ 9 ਸੈਂਪਲ ਮਿਆਰਾਂ ਅਨੁਸਾਰ ਸਹੀ ਪਾਏ ਗਏ।
ਉਨ੍ਹਾਂ ਦੱਸਿਆ ਕਿ 3 ਸੈਂਪਲ ਯੂਰੀਆ ਦੇ ਟੈਸਟ ਕੀਤੇ ਗਏ, 1 ਸੈਂਪਲ ਸਾਲਟ ਦੇ ਟੈਸਟ ਕੀਤੇ ਗਏ। ਇਨ੍ਹਾਂ ਵਿਚ ਕੋਈ ਵੀ ਹਾਨੀਕਾਰਕ ਪਦਾਰਥ ਨਹੀਂ ਪਾਇਆ ਗਿਆ। ਇਹ ਟੈਸਟ ਸ੍ਰੀ ਬਰਜਿੰਦਰ ਸਿੰਘ ਅਤੇ ਟੀਮ ਮੈਂਬਰ ਸ੍ਰੀ ਗੁਰਪ੍ਰੀਤ ਸਿੰਘ ਵਲੋਂ ਕੀਤੇ ਗਏ। ਵਿਭਾਗੀ ਟੀਮ ਵਲੋਂ ਇਲਾਕਾ ਨਿਵਾਸੀਆਂ ਨੂੰ ਚੰਗੀ ਕੁਆਲਟੀ ਵਾਲਾ ਦੁੱਧ ਵਰਤਣ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਐਮ.ਸੀ. ਸ੍ਰੀ ਮੁੱਖੀ ਰਾਮ, ਡਾ. ਪਰਮਜੀਤ ਸਿੰਘ, ਸ੍ਰੀ ਨਿਰਮਲ ਸਿੰਘ, ਸ੍ਰੀ ਗੁਰਦੀਪ ਸਿੰਘ, ਸ੍ਰੀ ਦੀਪਕ ਸੰਦਲ, ਸ੍ਰੀ ਹਰਵਿੰਦਰ ਸਿੰਘ, ਸ੍ਰੀ ਅਜੈ ਕੁਮਾਰ ਅਤੇ ਸ੍ਰੀ ਅਮਰਦੀਪ ਸਿੰਘ ਵੀ ਮੌਜੂਦ ਸਨ।