← ਪਿਛੇ ਪਰਤੋ
ਸੁਨੀਲ ਜਾਖੜ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਭਾਜਪਾ ਹੋਰ ਹੋਵੇਗੀ ਮਜਬੂਤ - ਐਡਵੋਕੇਟ ਭੂਸ਼ਣ ਬਾਂਸਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 19 ਮਈ 2022 - ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਦਾ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਭਾਜਪਾ ਹੋਰ ਮਜਬੂਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜਿਲ੍ਹਾ ਜਰਨਲ ਸੈਕਟਰੀ ਐਡਵੋਕੇਟ ਭੂਸ਼ਣ ਬਾਂਸਲ ਨੇ ਕੀਤਾ। ਉਨ੍ਹਾਂ ਨੇ ਕਿਹਾ ਕਾਂਗਰਸ ਪਾਰਟੀ ਨੇ ਸੁਨੀਲ ਜਾਖੜ ਦੇ ਕੰਮਾਂ ਦੀ ਕਦਰ ਨਹੀ ਪਾਈ ਤੇ ਜਾਖੜ ਪਰਿਵਾਰ ਨੇ ਹਮੇਸ਼ਾ ਪਾਰਟੀ ਦੀ ਇਮਾਨਦਾਰੀ ਨਾਲ ਸੇਵਾ ਕੀਤੀ ਹੈ। ਉਨ੍ਹਾਂ ਨੇ ਕਿਹਾ ਸੁਨੀਲ ਜਾਖੜ ਦੇ ਬੀਜੇਪੀ ਵਿੱਚ ਸ਼ਾਮਿਲ ਹੋਣ ਨਾਲ ਸਮੂਹ ਭਾਜਪਾ ਵਰਕਰਾਂ ਵਿੱਚ ਬਹੁਤ ਜਿਆਦਾ ਖੁਸ਼ੀ ਦੀ ਲਹਿਰ ਹੈ।
Total Responses : 260