ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਖੁਦ ਨੂੰ ਰਜਿਸਟਰਡ ਕਰਵਾਉਣ: ਨਵਨੀਤ ਕੌਰ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 19 ਮਈ, 2022: ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਕੌਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਚੱਲ ਰਹੀਆ ਗੈਰ ਸਰਕਾਰੀ ਸੰਸਥਾਵਾਂ ਜੋ ਕਿ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਅਤੇ ਮੁਕੰਮਲ ਤੌਰ ਉੱਤੇ ਜਾਂ ਅੰਸਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਰਿਹਾਇਸ,ਖਾਣਾ ਪੜ੍ਹਾਈ,ਮੈਡੀਕਲ ਆਦਿ ਸੁਵਿਧਾਵਾਂ ਮੁਹੱਈਆਂ ਕਰਵਾ ਰਹੀਆ ਹਨ, ਦਾ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ) ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰਡ ਹੋਣਾ ਲਾਜਮੀ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਜ਼ੋ ਗੈਰ ਸਰਕਾਰੀ ਸੰਸਥਾਂਵਾਂ ਹਾਲੇ ਤੱਕ ਇਸ ਐਕਟ ਅਧੀਨ ਰਜਿਸਟਰਡ ਨਹੀ ਹਨ,ਉਹ 26 ਮਈ 2022 ਤੋਂ ਪਹਿਲਾਂ ਪਹਿਲਾਂ ਦਫਤਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ,ਸੰਗਰੂਰ ਕਮਰਾ 207-208, ਦੂਜੀ ਮੰਜਿਲ ਜਿਲ੍ਹਾ ਪ੍ਰਬਧਕੀ ਕੰਪਲੈਕਸ ਸੰਗਰੂਰ ਵਿਖੇ ਨੋਟੀਫਾਈਡ ਜੇ.ਜੇ.ਮਾਡਲ ਰੂਲਜ ਫਾਰਮ ਨੰਬਰ 27 ਅਨੁਸਾਰ ਆਪਣੇ ਦਸਤਾਵੇਜ਼ ਜਮ੍ਹਾ ਕਰਵਾਉਣ।
ਉਨ੍ਹਾਂ ਕਿਹਾ ਕਿ 26 ਮਈ ਤੋਂ ਬਾਅਦ ਜੇਕਰ ਕੋਈ ਗੈਰ-ਸਰਕਾਰੀ ਸੰਸਥਾ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਦੀ ਹੈ, ਪਰੰਤੂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ) ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰਡ ਨਹੀ ਹੈ, ਤਾਂ ਉਸ ਸੰਸਥਾ ਦੇ ਵਿਰੁੱਧ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ) ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੰਸਥਾ ਨੂੰ ਰਜਿਸਟਰਡ ਕਰਵਾਉਣ ਦੀ ਜਾਣਕਾਰੀ ਲੈਣ ਲਈ ਦਫ਼ਤਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਜਾਂ ਫੋਨ ਨੰਬਰ 92566-16132 , 01672-232100 ਉਤੇ ਸੰਪਰਕ ਕੀਤਾ ਜਾ ਸਕਦਾ ਹੈ।