ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੰਤਰੀ ਤੋਤਾ ਸਿੰਘ ਦੇ ਦੇਹਾਂਤ ਤੇ ਦੁੱਖ ਪ੍ਰਗਟ ਕੀਤਾ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 21 ਮਈ 2022- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ
ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ।