ਪਟਿਆਲਾ: ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਊਣਤਾਈਆਂ ਕਰਕੇ ਹੋਈ ਕਾਰਵਾਈ: ਡਿਪਟੀ ਕਮਿਸ਼ਨਰ
ਜੀ ਐਸ ਪੰਨੂ
ਪਟਿਆਲਾ, 21 ਮਈ,2022 - ਡਿਪਟੀ ਕਮਿਸ਼ਨਰ ਪਟਿਆਲਾ ਨੇ ਦੱਸਿਆਂ ਕਿ ਪਿਛਲੇ ਦਿਨੀਂ ਜ਼ਿਲ੍ਹਾਂ ਸਿੱਖਿਆ ਅਫ਼ਸਰ ਦੀ ਅਗਵਾਈ 'ਚ ਪਟਿਆਲਾ ਦੇ ਪ੍ਰਾਈਵੇਟ ਸਕੂਲਾਂ ਦਾ ਨਿਰੀਖਣ ਕੀਤਾ ਗਿਆ 'ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ' ਤਹਿਤ ਜ਼ਿਲ੍ਹਾਂ ਸਿੱਖਿਆ ਅਫ਼ਸਰ ਵੱਲੋਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਦੀ ਬਣਾਈ ਗਈ ਨਿਰੀਖਣ ਟੀਮ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਇਹ ਸਾਹਮਣੇ ਆਇਆ ਕਿ ਇਨ੍ਹਾਂ ਸਕੂਲਾਂ ਵੱਲੋਂ ਫ਼ੀਸ ਐਕਟ-2016 ਦੀ ਉਲੰਘਣਾ ਕੀਤੀ ਗਈ ਹੈ ਅਤੇ ਹੇਰ ਵੀ ਕਮੀਆਂ ਪਾਏ ਜਾਣ 'ਤੇ 55 ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ । ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਹੈ ਕਿਉ ਨਾ ਉਨ੍ਹਾਂ ਵਿਰੁੱਧ 'ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ-2016' ਦੀ ਧਾਰਾ 14 (1) ਅਤੇ 14(4) ਤਹਿਤ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਨੂੰ ਆਪਣਾ ਜਵਾਬ ਇਕ ਹਫ਼ਤੇ ਦੇ ਅੰਦਰ-ਅੰਦਰ ਦੇਣ ਦੀ ਹਦਾਇਤ ਕੀਤੀ ਗਈ ਹੈ। ਜੇਕਰ ਸਕੂਲਾਂ ਵੱਲੋਂ ਇਕ ਹਫ਼ਤੇ 'ਚ ਆਪਣਾ ਜਵਾਬ ਪੇਸ਼ ਨਹੀਂ ਕੀਤਾ ਜਾਂਦਾ ਤਾਂ ਅਜਿਹੀ ਸੂਰਤ ਵਿੱਚ ਐਕਟ ਦੀਆਂ ਧਾਰਾਵਾਂ ਤਹਿਤ ਇਕ ਤਰਫ਼ਾਂ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।