ਬੀ. ਐਮ.ਪੀ. ਐੱਸ. ਬੰਗਾ ਵਿੱਚ ਪੱਤਰਕਾਰੀ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ ਕਰਵਾਇਆ ਗਿਆ
- ਵਿਦਿਆਰਥੀ ਸੰਪਾਦਕ ਬੋਰਡ ਦਾ ਗਠਨ ਕੀਤਾ ਗਿਆ
ਬੰਗਾ, 21 ਮਈ 2022 - ਰੀਡਰਜ਼ ਕਲੱਬ ਵੱਲੋਂ ਭਗਵਾਨ ਮਹਾਵੀਰ ਪਬਲਿਕ ਸਕੂਲ ਬੰਗਾ ਵਿਖੇ ਪੱਤਰਕਾਰੀ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਕੂਲ ਦੇ ਡਾਇਰੈਕਟਰ ਡਾ: ਵਰੁਣ ਜੈਨ ਨੇ ਕੀਤੀ, ਰੀਡਰਜ਼ ਕਲੱਬ ਦੇ ਪ੍ਰਧਾਨ ਖੁਸ਼ੀ ਕੁਮਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੱਤਰਕਾਰੀ ਪ੍ਰਤੀ ਉਤਸ਼ਾਹਿਤ ਕਰਨ ਲਈ ਪਹਿਲਾ ਵਿਦਿਆਰਥੀ ਸੰਪਾਦਕੀ ਬੋਰਡ ਦਾ ਗਠਨ ਕੀਤਾ ਗਿਆ ਜਿਸ ਵਿਚ ਛੇਵੀਂ ਤੋਂ ਲੈ ਕੇ ਦਸਵੀਂ ਤੱਕ ਦੇ ਦੋ ਦੋ ਵਿਦਿਆਰਥੀਆਂ ਨੂੰ ਚੁਣਿਆ ਗਿਆ ਹੈ। ਜਿਸ ਵਿੱਚ ਪੱਤਰਕਾਰੀ ਦੀ ਮਹੱਤਤਾ ਅਤੇ ਅਜੋਕੇ ਸਮੇਂ ਵਿੱਚ ਇਸਦੀ ਲੋੜ ਬਾਰੇ ਵਿਦਿਆਰਥੀਆਂ ਵਿੱਚ ਚਰਚਾ ਕੀਤੀ ਗਈ।
ਇਸ ਤੋਂ ਬਾਅਦ ਨਿਊਜ਼ ਰਾਈਟਿੰਗ ਦੀ ਭੂਮਿਕਾ ਬਾਰੇ ਚਰਚਾ ਕੀਤੀ ਗਈ।ਇਸੇ ਤਰ੍ਹਾਂ ਡਾ. ਵਰੁਣ ਜੈਨ ਨੇ ਵਿਦਿਆਰਥੀਆਂ ਨੂੰ ਖ਼ਬਰਾਂ ਲਿਖਣ ਲਈ ਮੁੱਖ ਨੁਕਤੇ ਦੱਸੇ ਅਤੇ ਦੱਸਿਆ ਕਿ ਸਕੂਲ ਨੂੰ ਆਪਣਾ ਅਖ਼ਬਾਰ ਕੱਢਣਾ ਚਾਹੀਦਾ ਹੈ, ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਦੇ ਲਿਖਣ ਦੇ ਹੁਨਰ ਨੂੰ ਨਿਖਾਰਨ ਦੇ ਮੌਕੇ ਪ੍ਰਦਾਨ ਕੀਤੇ ਅਤੇ ਸਾਰੇ ਵਿਦਿਆਰਥੀਆਂ ਨੂੰ ਲਿਖਣ ਲਈ ਵੱਖ-ਵੱਖ ਵਿਸ਼ੇ ਦਿੱਤੇ। ਨਾਲ ਹੀ ਡਾਇਰੈਕਟਰ ਸਾਹਿਬ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਜੋ ਵਿਦਿਆਰਥੀ ਲੇਖਣੀ ਵਿੱਚ ਵਧੀਆ ਪ੍ਰਦਰਸ਼ਨ ਕਰੇਗਾ, ਉਸ ਨੂੰ ਕੁਝ ਸਮੇਂ ਬਾਅਦ ਵਿਦਿਆਰਥੀ ਪੱਤਰਕਾਰ ਦਾ ਖਿਤਾਬ ਦਿੱਤਾ ਜਾਵੇਗਾ।
ਇਸ ਸੈਮੀਨਾਰ ਵਿੱਚ ਆ ਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਾਰੇ ਵਿਦਿਆਰਥੀ ਪੱਤਰਕਾਰੀ ਦੇ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਾਵਲੇ ਸਨ। ਸਕੂਲ ਦੇ ਡਾਇਰੈਕਟਰ ਡਾ: ਵਰੁਣ ਜੈਨ ਨੇ ਦੱਸਿਆ ਕਿ ਵਿਦਿਆਰਥੀ ਸੰਪਾਦਕੀ ਬੋਰਡ ਦੇ ਗਠਨ ਨਾਲ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਹੋਵੇਗਾ ਅਤੇ ਉਹ ਕਲਮ ਦੀ ਤਾਕਤ ਨਾਲ ਆਪਣੇ ਵਿਚਾਰ ਪੇਸ਼ ਕਰ ਸਕਣਗੇ। ਡਾ: ਵਰੁਣ ਜੈਨ ਨੇ ਇਸ ਬੋਰਡ ਵਿੱਚ ਸ਼ਾਮਲ ਸਾਰੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।