ਪਟਿਆਲਾ: ਪ੍ਰੇਮੀ ਨੇ ਕੀਤਾ ਪ੍ਰੇਮਿਕਾ ਦਾ ਕਤਲ, ਇੱਕ ਗੰਭੀਰ ਜ਼ਖਮੀ
ਜਗਤਾਰ ਸਿੰਘ
ਪਟਿਆਲਾ 22 ਮਈ 2022: ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਕੁਆਰਟਰਾਂ 'ਚ ਦੇਰ ਰਾਤ ਸ਼ਨਿਚਰਵਾਰ ਇਕ ਔਰਤ ਦਾ ਉਸਦੇ ਹੀ ਪ੍ਰੇਮੀ ਵਲੋਂ ਕਥਿਤ ਤੌਰ ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਅਤੇ ਜਦੋਂਕਿ ਪ੍ਰੇਮੀ ਵਲੋਂ ਔਰਤ ਦੇ ਪੁੱਤਰ ਨੂੰ ਵੀ ਜ਼ਖਮੀ ਕਰ ਦਿੱਤਾ ਗਿਆ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮ੍ਰਿਤਕ ਔਰਤ ਦੀ ਪਛਾਣ ਸਤਵਿੰਦਰ ਕੌਰ (47) ਵਜੋਂ ਹੋਈ ਹੈ, ਜਦਕਿ ਉਸ ਦੇ ਪੁੱਤਰ ਦਾ ਨਾਂ ਮਨਪ੍ਰੀਤ ਸਿੰਘ (25) ਹੈ। ਘਟਨਾ ਤੋਂ ਬਾਅਦ ਗੁਆਂਢੀਆਂ ਵੱਲੋਂ ਤੁਰੰਤ ਦੋਵਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।
ਇੱਥੇ ਮੁੱਢਲੀ ਜਾਂਚ ਦੌਰਾਨ ਉਕਤ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਲੜਕੇ ਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ। ਇਸ ਦੀ ਸੂਚਨਾ ਮਿਲਦਿਆਂ ਮੌਕੇ ਤੇ ਪੁੱਜੀ ਥਾਣਾ ਅਨਾਜ ਮੰਡੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।