ਕੇਂਦਰ ਸਰਕਾਰ ਨੇ ਤੇਲ ,ਡੀਜ਼ਲ ਅਤੇ ਸਿਲੰਡਰ ਦੀਆਂ ਕੀਮਤਾਂ ਘਟਾ ਹਰ ਵਰਗ ਦਾ ਦਿਲ ਜਿੱਤਿਆ - ਸੁਖੀਜਾ, ਬਾਂਸਲ, ਸੇਠੀ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 22 ਮਈ 2022- ਕੇਂਦਰ ਸਰਕਾਰ ਵੱਲੋਂ ਪੈਟਰੋਲ 9.50, ਡੀਜ਼ਲ 7 ਰੁਪਏ ਅਤੇ ਸਿਲੰਡਰ 200 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਦੇਸ਼ ਵਾਸੀਆਂ ਨੂੰ ਮਹਿਗਾਈ ਤੋ ਰਾਹਤ ਦਿਵਾਉਣ ਲਈ ਕੇਂਦਰ ਸਰਕਾਰ ਦਿਨ ਰਾਤ ਮਿਹਨਤ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜਿਲ੍ਹਾ ਉਪ ਪ੍ਰਧਾਨ ਐਡਵੋਕੇਟ ਗਗਨ ਸੁਖੀਜਾ , ਜਿਲ੍ਹਾ ਜਰਨਲ ਸੈਕਟਰੀ ਐਡਵੋਕੇਟ ਭੂਸ਼ਣ ਬਾਂਸਲ ਅਤੇ ਜਰਨਲ ਸੈਕਟਰੀ ਬੋਬੀ ਸੇਠੀ ਨੇ ਕੀਤਾ।
ਉਨ੍ਹਾਂ ਨੇ ਕਿਹਾ ਹੁਣ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਹੀ ਰਹਿ ਜਾਣਾ ਕਿਉਂਕਿ ਕੇਂਦਰ ਸਰਕਾਰ ਨੇ ਸਾਰੇ ਵਰਗਾਂ ਲਈ 200 ਰੁਪਏ ਸੈਲੰਡਰ ਸਸਤਾ ਕਰ ਦਿੱਤਾ ਪੈਟਰੋਲ ਡੀਜਲ ਦੀਆਂ ਕੀਮਤਾਂ ਘਟਾ ਦਿੱਤੀਆਂ। ਉਨ੍ਹਾਂ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਬਹੁਤ ਜਿਆਦਾ ਤਰੱਕੀ ਕਰ ਰਿਹਾ ਹੈ ਤੇ ਇਨ੍ਹਾਂ ਸਲਾਘਾਯੋਗ ਫੈਸਲਿਆਂ ਨਾਲ 2024 ਵਿੱਚ ਦੇਸ਼ ਦੇ ਲੋਕ ਨਰਿੰਦਰ ਮੋਦੀ ਨੂੰ ਇੱਕ ਵਾਰ ਫੇਰ ਤੋ ਦੇਸ਼ ਦਾ ਪ੍ਰਧਾਨਮੰਤਰੀ ਬਣਾਉਣਗੇ।