ਹੁਸ਼ਿਆਰਪੁਰ 'ਚ ਡੂੰਘੇ ਬੋਰਵੈੱਲ 'ਚ ਡਿੱਗਿਆ 6 ਸਾਲਾ ਮਾਸੂਮ
ਹੁਸ਼ਿਆਰਪੁਰ, 22 ਮਈ 2022 - ਹੁਸ਼ਿਆਰਪੁਰ ਅਧੀਨ ਪੈਂਦੇ ਪੰਡ ਬੈਰਮਪੁਰ ਵਿੱਚ ਡੂੰਘੇ ਬੋਰਵੈੱਲ ਵਿਚ ਇੱਕ ਛੇ ਸਾਲਾ ਮਾਸੂਮ ਦੇ ਡਿੱਗ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਬੱਚੇ ਨੂੰ ਬਚਾਉਣ ਵਾਸਤੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੀਆਂ ਟੀਮਾਂ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਥੇ ਹੀ ਦੱਸਿਆ ਇਹ ਵੀ ਜਾ ਰਿਹਾ ਹੈ ਕਿ, ਬੱਚੇ ਨੂੰ ਬੋਰਵੈੱਲ ਵਿੱਚੋਂ ਕੱਢਣ ਲਈ ਸੀਸੀਟੀਵੀ ਕੈਮਰੇ ਦੀ ਮਦਦ ਲਈ ਜਾ ਰਹੀ ਹੈ ਅਤੇ ਹੁਣ ਤੱਕ ਬੱਚਾ ਬਿਲਕੁਲ ਸੁਰੱਖਿਅਤ ਦੱਸਿਆ ਜਾ ਰਿਹਾ ਹੈ। ਖ਼ਬਰਾਂ ਮਿਲ ਰਹੀਆਂ ਹਨ ਕਿ, ਕੁੱਝ ਹੀ ਸਮੇਂ ਵਿੱਚ ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਵੀ ਘਟਨਾ ਸਥਾਨ ਤੇ ਪਹੁੰਚ ਰਹੀਆਂ ਹਨ।