ਸੁਲਤਾਨਪੁਰ ਲੋਧੀ ਪੁਲਿਸ ਹੱਥ ਲੱਗੀ ਸਫਲਤਾ, ਨਸ਼ੀਲਾ ਪਦਾਰਥ ਅਤੇ ਟੀਕਿਆ ਸਮੇਤ ਵਿਅਕਤੀ ਕਾਬੂ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 22 ਮਈ 2022- ਰਾਜਬਚਨ ਸਿੰਘ ਸੰਧੂ ਐਸ ਐਸ ਪੀ ਕਪੂਰਥਲਾ ਵੱਲੋਂ ਨਸ਼ਿਆਂ ਵਿਰੁਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਰਜੇਸ਼ ਕੱਕੜ ਡੀਐਸਪੀ ਸੁਲਤਾਨਪੁਰ ਲੋਧੀ ਦੀ ਨਿਗਰਾਨੀ ਹੇਠ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਦੌਰਾਨ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਭਾਰੀ ਸਫਲਤਾ ਹਾਸਲ ਹੋਈ, ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਟੀ ਪੁਆਇੰਟ ਡੱਲਾ ਪੁੱਜੀ ਤਾਂ ਸਾਹਮਣੇ ਡੱਲਾ ਸਾਇਡ ਤੋਂ ਇਕ ਮੋਨਾ ਨੌਜਵਾਨ ਸੜਕੇ ਸੜਕ ਤੁਰਿਆ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਯਕਦਮ ਆਪਣੇ ਖੱਬੇ ਹੱਥ ਖੇਤਾਂ ਵੱਲ ਨੂੰ ਮੁੜਨ ਲੱਗ, ਜਿਸਨੂੰ ਏ.ਐਸ.ਆਈ ਭੁਪਿੰਦਰ ਸਿੰਘ ਨੇ ਸ਼ੱਕ ਦੀ ਬਿਨਾਹ ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਨ ਲੱਗੇ ਤਾਂ ਉਕਤ ਨੌਜਵਾਨ ਨੇ ਆਪਣੀ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿੱਚੋਂ ਇੱਕ ਵਜਨਦਾਰ ਮੋਮੀ ਲਿਫਾਫਾ ਕੱਢ ਕੇ ਸੜਕ ਦੇ ਨੇੜੇ ਖੇਤਾਂ ਵਿੱਚ ਸੁੱਟ ਦਿੱਤਾ, ਜਿਸ ਤੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ।
ਜਿਸ ਨੇ ਆਪਣਾ ਨਾਮ ਸੋਨਾ ਸਿੰਘ ਉਰਫ ਸੋਨੂੰ ਪੁੱਤਰ ਅਮਰ ਸਿੰਘ ਵਾਸੀ ਪਿੰਡ-ਤੋਤੀ ਥਾਣਾ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਦੱਸਿਆ। ਉਸ ਵੱਲੋਂ ਸੁੱਟੇ ਹੋਏ ਵਜਨਦਾਰ ਮੋਮੀ ਲਿਫਾਫੇ ਵਿਚ 25 ਗ੍ਰਾਮ ਨਸ਼ੀਲਾ ਪਦਾਰਥ ਅਤੇ 15 ਸਰਿੰਜਾਂ ਬਰਾਮਦ ਹੋਈਆ ਜਿਸਤੇ ਮੁਕੱਦਮਾ ਦਰਜ ਕਰਕੇ ਤਫਤੀਸ ਅਮਲ ਵਿਚ ਲਿਆਂਦੀ ਗਈ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸ ਪਾਸ ਹੋਰ ਵੀ ਨਸ਼ਾ ਤਸਕਰਾਂ ਦੇ ਨਾਮ ਸਾਹਮਣੇ ਆਉਣ ਦੀ ਸੰਭਾਵਨਾ ਹੈ।