ਗੁਰਦੁਆਰਾ ਸਾਹਿਬ ਦੇ ਰਿਹਾਇਸ਼ੀ ਕੁਆਰਟਰ 'ਚ ਵਾਪਰੀ ਘਟਨਾ ਮੰਦਭਾਗੀ : ਜਥੇਦਾਰ ਕਰਨੈਲ ਸਿੰਘ ਪੰਜੋਲੀ
ਜਗਤਾਰ ਸਿੰਘ
ਪਟਿਆਲਾ 22 ਮਈ 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਰਿਹਾਇਸ਼ੀ ਕੁਆਰਟਰਾਂ ਵਿਚ ਪ੍ਰਬੰਧ ਅਧੀਨ ਬਤੌਰ ਸੇਵਾਦਾਰ ਮੁਲਾਜ਼ਮ ਮਹਿਲਾ ਬੀਬੀ ਸਤਵਿੰਦਰ ਕੌਰ ਦੀ ਹੱਤਿਆ ਕੀਤੇ ਜਾਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਜਥੇਦਾਰ ਪੰਜੋਲੀ ਨੇ ਕਿਹਾ ਕਿ ਇਸ ਘਟਨਾ ਵਿੱਚ ਉਸ ਦੇ ਪੁੱਤਰ ਮਨਪ੍ਰੀਤ ਸਿੰਘ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਜੋ ਪੀਜੀਆਈ ਵਿਖੇ ਗੰਭੀਰ ਰੂਪ ਵਿੱਚ ਜ਼ੇਰੇ ਇਲਾਜ ਹੈ।
ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪੁਲਸ ਪ੍ਰਸ਼ਾਸਨ ਤੋਂ ਦੋਸ਼ੀ ਵਿਅਕਤੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪ੍ਰਬੰਧ ਅਧੀਨ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇ।