ਕੇਂਦਰ ਦੀ ਤਰਜ ਤੇ ਪੰਜਾਬ ਸਰਕਾਰ ਤੋਂ ਤੇਲ ’ਤੇ ਟੈਕਸ ਘਟਾਉਣ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ,22ਮਈ2022: ਵਧਦੀ ਮਹਿੰਗਾਈ ਤੇ ਕਾਬੂ ਪਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ ਡੀਜ਼ਲ ਦੇ ਰੇਟ ਘੱਟ ਕਰਨਾ ਅਤੇ ਉੱਜਵਲ ਯੋਜਨਾ ਤਹਿਤ ਲਾਭ ਲੈਣ ਵਾਲੇ ਲੋਕਾਂ ਲਈ ਕੈਸ਼ ਦੇ ਰੇਟ ਦੋ ਸੌ ਰੁਪਏ ਤੱਕ ਘੱਟ ਕਰਨ ਦੇ ਐਲਾਨ ਨੂੰ ਕੇਂਦਰ ਸਰਕਾਰ ਦੀ ਦੂਰਦਰਸ਼ੀ ਸੋਚ ਕਰਾਰ ਦਿੰਦਿਆਂ ਭਾਜਪਾ ਯੁਵਾ ਮੋਰਚਾ ਜ਼ਿਲਾ ਪ੍ਰਧਾਨ ਸੰਦੀਪ ਅਗਰਵਾਲ ਨੇ ਪੰਜਾਬ ਸਰਕਾਰ ਤੋਂ ਤੇਲ ਤੇ ਲਾਏ ਜਾਣ ਵਾਲੇ ਟੈਕਸਾਂ ’ਚ ਕਟੌਤੀ ਕਰਕੇ ਲੋਕਾਂ ਨੂੰ ਕੇਂਦਰ ਦੀ ਤਰਜ ਤੇ ਰਾਹਤ ਦੇਣ ਦੀ ਮੰਗ ਕੀਤੀ ਹੈ। ਸੰਦੀਪ ਅਗਰਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਸਬਕਾ ਸਾਥ ਸਬਕਾ ਵਿਕਾਸ ਨੂੰ ਲੈ ਕੇ ਵਚਨਬੱਧ ਹੈ ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਹਮੇਸ਼ਾ ਹੀ ਵੱਡੇ ਫੈਸਲੇ ਲੈਣ ਲਈ ਮੰਨੀ ਗਈ ਹੈ ਅਤੇ ਕੇਂਦਰ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਰਾਹਤ ਮਿਲੇਗੀ । ਸੰਦੀਪ ਅਗਰਵਾਲ ਨੇ ਕਿਹਾ ਕਿ ਭਾਜਪਾ ਯੁਵਾ ਮੋਰਚਾ ਵੱਲੋਂ ਸੂਬੇ ਦੀ ਸਰਕਾਰ ਤੋਂ ਪੈਟਰੋਲ ਡੀਜ਼ਲ ਦੇ ਰੇਟਾਂ ਤੇ ਕੇਂਦਰ ਸਰਕਾਰ ਦੀ ਤਰਜ਼ ਤੇ ਟੈਕਸ ਵਿੱਚ ਛੋਟ ਦੀ ਮੰਗ ਕਰਦੇ ਹਾਂ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਹੀ ਮੋਦੀ ਸਰਕਾਰ ਨਵੰਬਰ ਵਿਚ ਪੈਟਰੋਲ ਡੀਜ਼ਲ ਦੇ ਵਧੇ ਰੇਟਾਂ ਨੂੰ ਘੱਟ ਕਰਕੇ ਲੋਕਾਂ ਨੂੰ ਸੁਵਿਧਾ ਦਿੱਤੀ ਸੀ ਅਤੇ ਹੁਣ ਫੇਰ ਕੇਂਦਰ ਦੀ ਮੋਦੀ ਸਰਕਾਰ ਨੇ ਮੁੜ ਰਾਹਤ ਦਿੱਤੀ ਹੈ ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਹਾਲੇ ਤਕ ਕਿਸੇ ਤਰ੍ਹਾਂ ਦੇ ਟੈਕਸ ਘਟਾਉਣ ਦਾ ਐਲਾਨ ਨਹੀਂ ਕੀਤਾ ਜੋ ਕਿ ਆਮ ਆਦਮੀ ਪਾਰਟੀ ਦੇ ਮਹਿੰਗਾਈ ਤੇ ਕਰ ਰਹੇ ਡਰਾਮੇਬਾਜ਼ੀ ਨੂੰ ਜੱਗ ਜਾਹਿਰ ਕਰਦਾ ਹੈ। ਅਗਰਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ਵਿੱਚ ਆਉਣ ਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਤੋਂ ਮੁੱਕਰ ਰਹੀ ਹੈ ਜਿਸ ਕਾਰਨ ਲੋਕ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਲੋਕਾਂ ਦੇ ਮਨ ਵਿੱਚ ਕੇਜਰੀਵਾਲ ਪ੍ਰਤੀ ਗੁੱਸਾ ਹੈ।