ਮਾਨ ਨੇ ਰਿਤਿਕ ਰੌਸ਼ਨ ਦੇ ਪਰਿਵਾਰ ਨੂੰ 2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਕੀਤੇ ਜਾਰੀ
ਹੁਸ਼ਿਆਰਪੁਰ, 22 ਮਈ 2022 - ਬੋਰਵੈੱਲ 'ਚ ਡਿੱਗਣ ਵਾਲੇ ਬੱਚੇ ਰਿਤਿਕ ਰੌਸ਼ਨ ਕੁੱਝ ਦੇਰ ਪਹਿਲਾਂ ਐਨਡੀ ਆਰ ਐਫ ਅਤੇ ਫੌਜ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਬਾਹਰ ਕੱਢ ਲਿਆ ਗਿਆ ਸੀ। ਜਿਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਡਾਕਟਰਾਂ ਦੀ ਟੀਮ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।
ਜਿਸ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ 'ਤੇ ਦੁੱਖ ਜਤਾਇਆ ਹੈ ਅਤੇ ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਲਈ ਅਰਦਾਸ ਕੀਤੀ ਹੈ ਅਤੇ ਪਰਿਵਾਰ ਨੂੰ 2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।