ਚਿੱਟੇ ਦੀ ਵਰਤੋਂ ਦੇ ਮਾਮਲੇ ਵਿਚ ਪੁਲਿਸ ਅਕੈਡਮੀ ਦੇ ਪੰਜ ਹੋਰ ਮੁਲਾਜ਼ਮ ਗ੍ਰਿਫ਼ਤਾਰ
ਫਿਲੌਰ, 23 ਮਈ, 2022: ਪੰਜਾਬ ਪੁਲਿਸ ਨੇ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਦੇ 5 ਹੋਰ ਮੁਲਾਜ਼ਮਾਂ ਨੂੰ ਚਿੱਟੇ ਦੀ ਵਰਤੋਂ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਅਕੈਡਮੀ ਦੇ ਦੋ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਿਹੜੇ ਮੁਲਾਜ਼ਮਾਂ ਨੂੰ ਹੁਣ ਗ੍ਰਿਫ਼ਤਾਰ ਕੀਤਾ ਗਿਆ ਹੈ ਉਹਨਾਂ ਵਿਚ ਸਿਪਾਹੀ ਕਮਲਜੀਤ ਸਿੰਘ, ਸਿਪਾਹੀ ਗੋਬਿੰਦ ਸਿੰਘ, ਸਿਪਾਹੀ ਰਮਨਦੀਪ ਸਿੰਘ ਤੇ ਸਿਪਾਹੀ ਹਰਪ੍ਰੀਤ ਸਿੰਘ ਸ਼ਾਮਲ ਹਨ। ਇਸ ਮਾਮਲੇ ਵਿਚ 10 ਮਈ ਨੂੰ ਕੇਸ ਦਰਜ ਕੀਤਾ ਗਿਆ ਸੀ। ਇਹਨਾਂ ਪੰਜਾਂ ਨੂੰ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ।