ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਕੀਤੀ ਮੀਟਿੰਗ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 23 ਮਈ 2022- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 23 ਮਈ ਨੂੰ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ
ਅਫਸਰਾਂ ਨਾਲ ਮੀਟਿੰਗ ਕੀਤੀ ਤੇ ਮੋਹਾਲੀ ਕੌਮਾਂਤਰੀ ਹਵਾਈਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ
ਚਰਚਾ ਕੀਤੀ । ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ
ਕਿਸਾਨਾਂ ਨੂੰ ਇਹਨਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ।