ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 23 ਮਈ 2022- ਪੰਜਾਬ ਹਰਿਆਣਾ ਹਾਈਕੋਰਟ 'ਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਬੈਂਸ ਵੱਲੋਂ ਪਾਈ ਗਈ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਬੈਂਸ ਨੇ ਖ਼ੁਦ 'ਤੇ ਦਰਜ ਜਬਰ-ਜ਼ਿਨਾਹ ਮਾਮਲੇ ਅਤੇ ਭਗੌੜਾ ਕਰਾਰ ਦੇਣ ਨੂੰ ਚੈਲੰਜ ਕੀਤਾ ਹੈ। ਉਨ੍ਹਾਂ ਨੇ ਆਪਣੇ 'ਤੇ ਦਰਜ ਕੇਸ ਦੀ ਵੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ, ਅਦਾਲਤ ਦੇ ਹੁਕਮਾਂ ਮਗਰੋਂ ਬੈਂਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਲੁਧਿਆਣਾ ਮੈਜਿਸਟਰੇਟ ਵੱਲੋਂ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਮੁਲਜ਼ਮਾਂ ਨੂੰ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲੀਸ ਨੇ ਬੈਂਸ ਅਤੇ ਹੋਰ ਮੁਲਜ਼ਮਾਂ ਦੇ ਪੋਸਟਰ ਲਾਏ ਸਨ।