ਖਰੜ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਭਾਰਤੀ ਕ੍ਰਿਕਟ ਟੀਮ ਲਈ ਹੋਈ ਚੋਣ; ਸੀਐਮ ਭਗਵੰਤ ਮਾਨ ਨੇ ਦਿੱਤੀਆਂ ਵਧਾਈਆਂ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 23 ਮਈ 2022- ਖਰੜ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਭਾਰਤੀ ਕ੍ਰਿਕਟ ਟੀਮ ਲਈ ਚੁਣੇ ਜਾਣ ਤੇ ਜਿਥੇ ਪੰਜਾਬੀਆਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਉਥੇ ਹੀ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਅਰਸ਼ਦੀਪ ਸਿੰਘ ਨੂੰ ਅਤੇ ਸਮੂਹ ਪੰਜਾਬ ਵਾਸੀਆਂ ਨੁੰ ਵਧਾਈ ਦਿੱਤੀ ਹੈ।
ਇਸ ਦੇ ਨਾਲ ਹੀ ਸੀਐਮ ਨੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਲਿਖਿਆ ਹੈ ਕਿ, ਖਰੜ ਦੇ ਸਾਡੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਵਧਾਈ! ਏਸੇ ਤਰ੍ਹਾਂ ਮਿਹਨਤ ਨਾਲ ਦੇਸ਼ ਸਮੇਤ ਪੰਜਾਬ ਦਾ ਨਾਂਅ ਦੁਨੀਆ ਭਰ ‘ਚ ਰੌਸ਼ਨ ਕਰੋ...ਖ਼ੂਬ ਤਰੱਕੀਆਂ ਕਰੋ...ਬਹੁਤ ਸਾਰੀਆਂ ਸ਼ੁੱਭਕਾਮਨਾਵਾਂ!