ਪਟਿਆਲਾ, 23 ਮਈ 2022 : ਆਮ ਆਦਮੀ ਪਾਰਟੀ ਪਟਿਆਲਾ ਸਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਇਕ ਸਮਾਗਮ ਦੋਰਾਨ ਹੋਣਹਾਰ ਅਧਿਆਪਕਾਂ ਦਾ ਸਨਮਾਨ ਕੀਤਾ। ਇਸ ਦੋਰਾਨ ਉਨ੍ਹਾਂ ਅਜਿਹੇ ਅਧਿਅਪਕਾਂ ਦਾ ਸਨਮਾਨ ਕੀਤਾ, ਜਿਨ੍ਹਾਂ ਨੇ ਕਿਸੇ ਨਾ ਕਿਸੇ ਖੇਤਰ ਵਿਚ ਵਿਸ਼ੇਸ਼ ਉਪਲੱਬਦੀ ਪ੍ਰਾਪਤ ਕੀਤੀ ਹੋਈ ਸੀ। ਇਸ ਦੋਰਾਨ ਉਨ੍ਹਾਂ ਨੇ ਦਰਜਨਾਂ ਅਧਿਆਪਕਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨਾਲ ਸਿੱਖਿਆਂ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਕੰਮਾਂ ਦੀ ਫੀਡਬੈਕ ਵੀ ਲਈ। ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਹੀ ਲੋਕਾਂ ਨਾਲ ਵਾਅਦਾ ਕੀਤਾ ਸੀ, ਕਿ ਜਦੋਂ ਵੀ ਸਰਕਾਰ ਆਏਗੀ ਤਾਂ ਸਿੱਖਿਆਂ ਅਤੇ ਸਿਹਤ ਵਿਚ ਸੁਧਾਰ ਕਰਨਾ ਪਹਿਲ ਹੋਏਗੀ। ਉਨ੍ਹਾਂ ਕਿਹਾ ਕਿ ਇਸੇ ਕਰਕੇ ਸਰਕਾਰ ਹੁਣ ਇਸ ਕੰਮ ਨੂੰ ਪਹਿਲ ਦੇ ਅਧਾਰ ਤੇ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾਕਿ ਪੰਜਾਬ ਵਿਚ ਪਹਿਲੀ ਵਾਰ ਹੋਏਗਾ ਕੋਇ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਇਨ੍ਹੇ ਵੱਡੇ ਪੱਧਰ ਤੇ ਕੰਮ ਕਰ ਰਹੀ ਹੋਵੇ। ਅਜੀਤਪਾਲ ਕੋਹਲੀ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਕਈਂ
ਦਹਾਕਿਆਂ ਤੋਂ ਸਿੱਖਿਆਂ ਅਤੇ ਸਿਹਤ ਦਾ ਪੱਧਰ ਬੁਰੀ ਤਰਾਂ ਹੇਠਾਂ ਆਇਆ ਹੋਇਆ ਹੈ, ਇਸ ਵੱਲ ਕਿਸੇ ਵੀ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਇਸ ਦੋਰਾਨ ਹਾਜ਼ਰ ਅਧਿਆਪਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦੀ ਸ਼ਲਾਘਾ ਕੀਤੀ ।