← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 23 ਮਈ 2022: ਸਾਬਕਾ ਵਿਧਾਇਕ ਅਤੇ ਸੂਬੇ ਦੇ ਮੀਤ ਪ੍ਰਧਾਨ ਕੁਸ਼ਲਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਥਾਨਕ ਤਾਜ਼ ਮੈਰਿਜ ਪੈਲਿਸ ਵਿਖੇ ਹਲਕਾ ਫਰੀਦਕੋਟ ਦੇ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੂਬਾਈ ਮੀਤ ਪ੍ਰਧਾਨ ਇੰਦਰਬੀਰ ਸਿੰਘ ਬੁਲਾਰੀਆ ਪਹੁੰਚੇ। ਇਸ ਮੌਕੇ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਜੋ ਵੀ ਕਾਂਗਰਸ ਪਾਰਟੀ ਦਾ ਵਰਕਰ ਪਾਰਟੀ ਲਈ ਦਿਨ ਰਾਤ ਮਿਹਨਤ ਕਰ ਰਿਹਾ ਹੈ ਮੈ ਉਸ ਦਾ ਧੰਨਵਾਦੀ ਹਾਂ। ਇਸ ਮੌਕੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਫਰੀਦਕੋਟ ਪਹੁੰਚਣ ਤੇ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਐਲਾਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ। ਆਖੀਰ ਵਿੱਚ ਕੁਸ਼ਲਦੀਪ ਸਿੰਘ ਢਿੱਲੋਂ ਨੇ ਵਰਕਰ ਮਿਲਣੀ ਵਿੱਚ ਪਹੁੰਚੇ ਸਮੂਹ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ।
Total Responses : 108