ਜਗਰਾਉਂ,(ਦੀਪਕ ਜੈਨ ): ਪਿਛਲੇ ਲੰਮੇ ਸਮੇਂ ਤੋਂ ਆਪਣੇ ਘਰਾਂ ਵਿੱਚ ਪੀਣ ਵਾਲਾ ਪਾਣੀ ਨਾ ਆਉਣ ਕਾਰਨ ਕਾਰਨ ਕਾਫ਼ੀ ਮੁਸ਼ਕਲਾਂ ਝੇਲ ਰਹੇ ਸ਼ਹਿਰ ਦੀ ਪੁਰਾਣੀ ਦਾਣਾ ਮੰਡੀ ,ਸ਼ਾਸਤਰੀ ਨਗਰ ,ਕਾਲਜ ਰੋਡ ਰੇਲਵੇ ਰੋਡ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲਣ ਜਾ ਰਹੀ ਹੈ।ਸ਼ਹਿਰ ਦੀ ਪੁਰਾਣੀ ਦਾਣਾ ਮੰਡੀ ਅਤੇ ਆਸੇ ਪਾਸੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਪਾਣੀ ਘਰਾਂ ਵਿਚ ਨਾ ਪਹੁੰਚਣ ਕਾਰਨ ਆ ਰਹੀ ਮੁਸ਼ਕਿਲ ਤੋਂ ਨਿਜਾਤ ਦਿਵਾਉਣ ਲਈ ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ ਵੱਲੋਂ ਅੱਜ ਪੁਰਾਣੀ ਦਾਣਾ ਮੰਡੀ ਜਗਰਾਉਂ ਵਿਖੇ ਬਣੇ ਟਿਊਬਵੈੱਲ ਤੇ ਨਵੀਂ ਮੋਟਰ ਲਗਵਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ ਨੇ ਕਿਹਾ ਕਿ ਪੁਰਾਣੀ ਦਾਣਾ ਮੰਡੀ ਵਿਖੇ ਲੱਗੇ ਟਿਊਬਵੈੱਲ ਦੀ ਮੋਟਰ ਖਰਾਬ ਹੋਣ ਕਾਰਨ ਪਿਛਲੇ ਕਾਫ਼ੀ ਸਮੇਂ ਤੋਂ ਪੁਰਾਣੀ ਦਾਣਾ ਮੰਡੀ ਦੇ ਨਾਲ ਨਾਲ ਨੇੜੇ ਤੇੜੇ ਦੇ ਇਲਾਕੇ ਚ ਰਹਿਣ ਵਾਲੇ ਲੋਕਾਂ ਨੂੰ ਵੀ ਪੀਣ ਵਾਲਾ ਪਾਣੀ ਉਨ੍ਹਾਂ ਦੇ ਘਰਾਂ ਵਿੱਚ ਸਮੇਂ ਸਿਰ ਨਾ ਪਹੁੰਚਣ ਕਾਰਨ ਕਾਫੀ ਪੇਸ਼ ਆ ਰਹੀ ਸੀ ਜਿਸ ਨੂੰ ਧਿਆਨ ਵਿਚ ਰੱਖਦਿਆਂ ਅੱਜ ਨਗਰ ਕੌਂਸਲ ਜਗਰਾਓਂ ਵੱਲੋਂ ਪੁਰਾਣੀ ਦਾਣਾ ਮੰਡੀ ਵਿੱਚ ਲੱਗੇ ਟਿਊਬਵੈੱਲ ਤੇ 20 ਹਾਰਸ ਪਾਵਰ ਦੀ ਨਵੀਂ ਮੋਟਰ ਲਗਵਾਈ ਗਈ ਹੈ।ਇਸ ਮੌਕੇ ਕੌਂਸਲਰ ਸਤੀਸ਼ ਕੁਮਾਰ ਪੱਪੂ ,ਅੰਕੁਸ਼ ਧੀਰ,ਜਰਨੈਲ ਸਿੰਘ ਲੋਹਟ, ਦਵਿੰਦਰ ਸਿੰਘ ਸਿੱਧੂ ,ਰਾਜੂ ਕਾਮਰੇਡ ,ਅਮਨ ਕਪੂਰ,ਇਕਬਾਲ ਸਿੰਘ ਧਾਲੀਵਾਲ ਤੋਂ ਇਲਾਵਾ ਮੰਡੀ ਦੇ ਵਪਾਰੀ ਹਾਜ਼ਰ ਸਨ।