ਸੇਵਾ ਮੁਕਤ ਪਟਵਾਰੀਆਂ ਤੇ ਕਾਨੂੰਗੋਆ ਤੋਂ ਅਸਾਮੀਆਂ ਲਈ ਮੰਗੇ ਬਿਨੈ ਪੱਤਰ
ਜੀ ਐਸ ਪੰਨੂ,ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 24 ਮਈ,2022:ਪੰਜਾਬ ਸਰਕਾਰ ਵੱਲੋਂ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਨੂੰ ਠੇਕੇ ਦੇ ਆਧਾਰ 'ਤੇ ਸੇਵਾ ਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਵਿੱਚੋਂ ਭਰਤੀ ਕਰਨ ਦੀਆਂ ਹਦਾਇਤਾਂ ਦੀ ਰੋਸ਼ਨੀ ਵਿੱਚ ਜ਼ਿਲ੍ਹਾਂ ਪ੍ਰਸ਼ਾਸਨ ਪਟਿਆਲਾ ਵੱਲੋਂ ਜ਼ਿਲ੍ਹੇ ਦੇ ਸੇਵਾ ਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਮਾਲ ਅਤੇ ਪੁਨਰਵਾਸ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਦੀ ਰੋਸ਼ਨੀ ਵਿੱਚ ਠੇਕੇ ਦੇ ਆਧਾਰ 'ਤੇ ਪਟਵਾਰੀਆਂ ਦੀ ਭਰਤੀ 31 ਜੁਲਾਈ 2023 ਤੱਕ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਇਸ ਤਰ੍ਹਾਂ ਸੇਵਾ ਮੁਕਤ ਪਟਵਾਰੀ ਤੇ ਕਾਨੂੰਗੋ ਐਸ.ਕੇ. ਬਰਾਂਚ ਵਿਖੇ ਆਪਣਾ ਬਿਨੈ ਪੱਤਰ 31 ਮਈ ਸ਼ਾਮ 5 ਵਜੇ ਤੱਕ ਦੇ ਸਕਦੇ ਹਨ
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾਂ ਪਟਿਆਲਾ ਨਾਲ ਸਬੰਧਤ ਸੇਵਾ ਮੁਕਤ ਪਟਵਾਰੀ ਤੇ ਕਾਨੂੰਗੋ ਇਸ ਸਬੰਧੀ ਐਸ.ਕੇ. ਬਰਾਂਚ, ਡੀ.ਸੀ. ਦਫ਼ਤਰ ਪਟਿਆਲਾ ਵਿਖੇ ਆਪਣਾ ਬਿਨੈ ਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆਂ ਕਿ ਬਿਨੈਕਾਰ ਦੀ ਉਮਰ 64 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਠੇਕੇ ਦੇ ਆਧਾਰ 'ਤੇ ਭਰਤੀ ਪਟਵਾਰੀਆਂ ਦੀ ਨਿਯੁਕਤੀ ਪੇਂਡੂ ਖੇਤਰਾਂ (ਸਿਵਾਏ ਸ਼ਹਿਰੀ/ਅਰਧ ਸ਼ਹਿਰੀ) ਵਿੱਚ ਕੀਤੀ ਜਾਵੇਗੀ। ਜ਼ਿਲ੍ਹਾਂ ਮਾਲ ਅਫ਼ਸਰ ਨੇ ਦੱਸਿਆ ਕਿ ਠੇਕੇ ਦੇ ਆਧਾਰ 'ਤੇ ਭਰਤੀ ਪਟਵਾਰੀਆਂ ਨੂੰ ਮਾਲ ਰਿਕਾਰਡ ਵਿੱਚ ਸਿੱਧੀ ਪਹੁੰਚ ਰਾਹੀਂ ਤਬਦੀਲੀ ਕਰਨ ਦਾ ਅਖ਼ਤਿਆਰ ਨਹੀਂ ਹੋਵੇਗਾ ਅਤੇ ਇਨ੍ਹਾਂ ਅਸਾਮੀਆਂ 'ਤੇ ਤਾਇਨਾਤ ਪਟਵਾਰੀ ਏ.ਐਸ.ਐਮ./ਡੀ.ਐਸ.ਐਮ. ਰਾਹੀਂ ਕੰਮ ਕਰਨਗੇ।