ਪੰਜਾਬ ਯੂਨੀਵਰਸਿਟੀ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ਵਿਚ ਸੁਣਵਾਈ 30 ਅਗਸਤ ਨੂੰ ਹੋਵੇਗੀ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ,24 ਮਈ 2022- ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ ਦੀ ਮੰਗ
ਨੂੰ ਲੈ ਪਟੀਸ਼ਨ ਤੇ 30 ਅਗਸਤ ਨੂੰ ਸੁਣਵਾਈ ਹੋਵੇਗੀ। ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਮਾਮਲੇ ਸੰਬੰਧੀ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਹਾਈ ਕੋਰਟ ਨੇ ਕੇਂਦਰੀ ਗ੍ਰਹਿ ਅਤੇ ਸਿੱਖਿਆ ਵਿਭਾਗ ਨੂੰ ਨੋਟਿਸ ਜਾਰੀ ਕਰਦਿਆਂ ਹੋਇਆਂ 30 ਅਗਸਤ ਤੱਕ ਫੈਸਲਾ ਲੈਣ ਲਈ ਕਿਹਾ ਹੈ।
ਇਹ ਪਟੀਸ਼ਨ ਪੰਜਾਬ ਯੂਨੀਵਰਸਿਟੀ ਦੀ ਸੇਵਾਮੁਕਤ ਅਧਿਆਪਕਾ ਵੱਲੋਂ ਸੇਵਾਮੁਕਤੀ ਦੀ ਉਮਰ 60 ਤੋਂ ਵਧਾ ਕੇ 65 ਸਾਲ ਤੱਕ ਕਰਨ ਦੀ ਮੰਗ ਨੂੰ ਲੈ ਕੇ ਪਾਈ ਗਈ ਸੀ।