ਡਾ. ਵਿਜੇ ਸਿੰਗਲਾ ਪੁਲਿਸ ਵੱਲੋਂ ਗ੍ਰਿਫਤਾਰ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 24 ਮਈ 2022- ਮੰਤਰੀ ਅਹੁਦੇ ਤੋਂ ਹਟਾਏ ਗਏ ਡਾਕਟਰ ਵਿਜੇ ਸਿੰਗਲਾ ਨੂੰ ਐਂਟੀ ਕਰੱਪਸ਼ਨ ਬ੍ਰਾਂਚ ਬਠਿੰਡਾ ਦੇ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਨਿਊਜ਼-18 ਦੇ ਹਵਾਲੇ ਅਨੁਸਾਰ, ਸਿੰਗਲਾ ਖਿਲਾਫ਼ ਕਰੱਪਸ਼ਨ ਦਾ ਮਾਮਲਾ ਵੀ ਪੁਲਿਸ ਦੇ ਵੱਲੋਂ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਲਈ ਦੱਸ ਦਈਏ ਕਿ, ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅੱਜ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਸੀ।