ਸਿੰਗਲਾ 'ਤੇ ਕਾਰਵਾਈ ਦਾ ਸੁਖਪਾਲ ਖਹਿਰਾ ਨੇ ਕੀਤਾ ਸਵਾਗਤ
ਚੰਡੀਗੜ੍ਹ, 24 ਮਈ 2022 – ਮਾਨ ਸਰਕਾਰ ਨੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਹੈ। ਇਸ ਫੈਸਲੇ ਦੀ ਕਾਂਗਰਸੀ ਲੀਡਰ ਸੁਖਪਾਲ ਖਹਿਰਾ ਵੱਲੋਂ ਤਾਰੀਫ ਕੀਤੀ ਗਈ ਹੈ।
"ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਮੰਤਰੀ ਨੂੰ ਬਰਖਾਸਤ ਕਰਨ ਦੇ ਉਸ ਦੇ ਦਲੇਰ ਫੈਸਲੇ 'ਤੇ ਵਧਾਈ ਦਿੰਦਾ ਹਾਂ, ਇਹ ਸਖ਼ਤ ਕਾਰਵਾਈ ਸਾਰੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਨੂੰ ਪੂਰੇ ਪੰਜਾਬ ਦਾ ਸੁਨੇਹਾ ਦੇਵੇਗੀ। ਮੈਂ ਹਮੇਸ਼ਾ ਕਿਹਾ ਹੈ ਕਿ ਸਾਰੇ ਚੰਗੇ ਫੈਸਲਿਆਂ ਦਾ ਸਵਾਗਤ ਕੀਤਾ ਜਾਵੇਗਾ।