ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਆਪ ਉਸ ਨੂੰ ਨਹੀਂ ਛੱਡੇਗੀ - ਸੰਦੀਪ ਪਾਠਕ
ਚੰਡੀਗੜ੍ਹ, 24 ਮਈ 2022 : ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਆਪਣੇ ਵਿਭਾਗ ਵਿੱਚ ਇਕ ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ਾਂ ਹੇਠ ਬਰਖਾਸਤ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ, “ਮੇਰੀ ਸਰਕਾਰ ਵੱਢੀਖੋਰੀ ਨੂੰ ਕਤਈ ਬਰਦਾਸ਼ਤ ਨਾ ਕਰਨ ਦੇ ਰਾਹ ਉਤੇ ਚੱਲਦੀ ਰਹੇਗੀ ਅਤੇ ਕਿਸੇ ਨੂੰ ਵੀ, ਚਾਹੇ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ, ਉਸ ਨੂੰ ਅਜਿਹੀਆਂ ਬੇਨਿਯਮੀਆਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।”
ਜਿਸ ਤੇ ਆਪ ਲੀਡਰ ਸੰਦੀਪ ਪਾਠਕ ਨੇ ਟਵੀਟ ਕਰਦਿਆਂ ਕਿਹਾ ਕੇ ਭ੍ਰਿਸ਼ਟਾਚਾਰ ਦੇਸ਼ ਦਾ ਗੱਦਾਰ ਹੈ ਅਤੇ ਸਾਡੀ ਮਿੱਟੀ ਨਾਲ ਗੱਦਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੋ ਕੋਈ ਵੀ ਹੋਵੇ, ਭਾਵੇਂ ਕਿੰਨਾ ਵੀ ਵੱਡਾ ਬੰਦਾ ਹੋਵੇ, ਭਾਵੇਂ ਉਹ ਆਪਣਾ ਹੀ ਕਿਉਂ ਨਾ ਹੋਵੇ, 'ਆਪ' ਉਸ ਨੂੰ ਨਹੀਂ ਛੱਡੇਗੀ।
ਕੇਜਰੀਵਾਲ ਜੀ ਨੇ ਇਮਾਨਦਾਰ ਰਾਜਨੀਤੀ ਨੂੰ ਜੋ ਨਵਾਂ ਆਯਾਮ ਦਿੱਤਾ ਹੈ, ਉਹ ਕਿਸੇ ਹੋਰ ਪਾਰਟੀ ਦਾ ਨਹੀਂ ਹੈ।
ਜ਼ਿਕਰਯੋਗ ਹੈ ਕੇ ਸਿੰਗਲਾ ਖਿਲਾਫ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।