ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਚੱਲਣਗੀਆਂ ਸਰਕਾਰੀ ਬੱਸਾਂ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 25 ਮਈ 202- ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਸਰਕਾਰੀ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ।
ਪੰਜਾਬ ਸਰਕਾਰ ਵਲੋਂ ਸਾਰੇ ਡਿਪੂਆਂ ਨੂੰ ਆਪਣੇ ਵਾਲਵੋ ਬੱਸਾਂ ਤਿਆਰ ਕਰਨ ਲਈ ਕਿਹਾ ਗਿਆ ਹੈ।
ਯਾਦ ਰਹੇ ਕਿ ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਸਰਕਾਰੀ ਬੱਸਾਂ 'ਤੇ ਪਾਬੰਦੀ ਲੱਗੀ ਹੋਈ ਹੈ। ਕੁਝ ਦਿਨ ਪਹਿਲਾਂ ਬੱਸਾਂ
ਚਲਾਉਣ ਲਈ ਦਿੱਲੀ ਅਤੇ ਪੰਜਾਬ ਦੇ ਟਰਾਂਸਪੋਰਟ ਅਧਿਕਾਰੀਆਂ ਦੀ ਮੀਟਿੰਗ ਹੋਈ ਸੀ।