← ਪਿਛੇ ਪਰਤੋ
ਬਲਬੀਰ ਸਿੰਘ ਸੀਨੀਅਰ ਦਾ ਮੁਹਾਲੀ ’ਚ ਲੱਗੇਗਾ ਬੁੱਤ, ਮੀਤ ਹੇਅਰ ਨੇ ਭਾਰਤ ਰਤਨ ਦੇਣ ਦੀ ਕੀਤੀ ਅਪੀਲ ਚੰਡੀਗੜ੍ਹ, 26 ਮਈ, 2022: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਬਰਸੀ ਮੌਕੇ ਅੱਜ ਉਨ੍ਹਾਂ ਦੇ ਘਰ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਬਲਬੀਰ ਸਿੰਘ ਜੀ ਨੇ ਆਪਣੀ ਖੇਡ ਨਾਲ ਪੰਜਾਬ ਦਾ ਨਾਮ ਪੂਰੇ ਦੇਸ਼ ਵਿੱਚ ਚਮਕਾਇਆ।ਹਾਕੀ ਖੇਡ ਨੂੰ ਉਨ੍ਹਾਂ ਦੀ ਦੇਣ ਭੁਲਾਈ ਨਹੀਂ ਜਾ ਸਕਦੀ। ਉਨ੍ਹਾਂ ਦੀ ਬੇਟੀ ਸੁਸ਼ਬੀਰ ਕੌਰ ਤੇ ਦੋਹਤੇ ਕਬੀਰ ਸਿੰਘ ਨੇ ਬਲਬੀਰ ਸਿੰਘ ਸੀਨੀਅਰ ਜੀ ਨਾਲ ਜੁੜੀਆਂ ਅਨਮੋਲ ਯਾਦਾਂ ਸਾਂਝੀਆਂ ਕੀਤੀਆਂ। ਪਰਿਵਾਰ ਵੱਲੋਂ ਉਨ੍ਹਾਂ ਦੀ ਜੀਵਨੀ “ਗੋਲਡਨ ਗੋਲ” ਦਿੱਤੀ ਗਈ। ਸੱਚਮੁੱਚ ਉਹ ਜਿੰਨੇ ਵੱਡੇ ਖਿਡਾਰੀ ਉਨੇ ਹੀ ਮਹਾਨ ਇਨਸਾਨ ਸਨ। ਉਹਨਾਂ ਇਹ ਵੀ ਦੱਸਿਆ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਵਿਖੇ ਉਨ੍ਹਾਂ ਦਾ ਬੁੱਤ ਸਥਾਪਤ ਕਰਨ ਦਾ ਫੈਸਲਾ ਕੀਤਾ ਜਾਵੇਗਾ। ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੀ ਜੀਵਨੀ ਨੂੰ ਸਕੂਲੀ ਬੱਚਿਆਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਉਹ ਭਾਰਤ ਸਰਕਾਰ ਨੂੰ ਗੁਜ਼ਾਰਿਸ਼ ਕਰਦੇ ਹਨ ਕਿ ਇਸ ਮਹਾਨ ਖਿਡਾਰੀ ਨੂੰ ਦੇਸ਼ ਦੇ ਸਰਵੋਤਮ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਆ ਜਾਵੇ।
Total Responses : 863