ਮਲੇਰੀਆ ਰੋਕਥਾਮ ਲਈ ਸ਼ਲਾਘਾਯੋਗ ਕਾਰਜ ਕਰਨ ਬਦਲੇ ਸਨਮਾਨਿਤ
ਦਲਜੀਤ ਕੌਰ ਭਵਾਨੀਗੜ੍ਹ
ਕੌਹਰੀਆਂ/ਸੰਗਰੂਰ, 26 ਮਈ, 2022: ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰ ਕੌਰ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਕੌਹਰੀਆਂ ਵਿਖੇ ਵੈਕਟਰ ਬੌਰਨ ਡਜੀਜ ਕੰਟਰੋਲ ਸੰਬੰਧੀ ਵਿਸ਼ੇਸ਼ ਮੀਟਿੰਗ ਹੋਈ । ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਸੁਪਰਵਾਈਜ਼ਰਜ਼ (ਮੇਲ) ਮਲਟੀਪਰਪਜ਼ ਹੈਲਥ ਵਰਕਰਜ਼ (ਮੇਲ) ਤੇ ਸਿਹਤ ਕੇਂਦਰ ਦੇ ਸਮੂਹ ਸਟਾਫ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਮਲੇਰੀਆ ਦੀ ਰੋਕਥਾਮ ਲਈ ਵਧੀਆ ਸੇਵਾਵਾਂ ਦੇਣ ਬਦਲੇ ਸਮੂਹ ਮ ਪ ਸ (ਮੇਲ) ਅਤੇ ਮ ਪ ਹ ਵ (ਮੇਲ) ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਡਾ. ਸਤਿੰਦਰ ਕੌਰ ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਇਸ ਬਿਮਾਰੀ ਦੇ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਕੋਈ ਆਪਣੇ ਆਪ ਨੂੰ ਮਲੇਰੀਆ ਵਰਗੀ ਨਾਮੁਰਾਦ ਬੀਮਾਰੀ ਤੋਂ ਬਚਾ ਸਕੇ। ਉਨ੍ਹਾਂ ਹਾਜ਼ਰੀਨ ਨੂੰ ਕਿਹਾ ਕਿ ਮਲੇਰੀਆ ਦੀ ਰੋਕਥਾਮ ਅਤੇ ਜ਼ਿੰਦਗੀਆਂ ਨੂੰ ਬਚਾਉਣ ਲਈ ਨਵੀਂਆਂ ਕਾਢਾਂ ਰਾਹੀਂ ਯਤਨਸ਼ੀਲ ਰਹਿਣਾ ਤੇ ਬਲਾਕ ਦੇ ਵਿੱਚ ਮਲੇਰੀਆ ਵਰਗੀ ਬਿਮਾਰੀ ਨੂੰ ਕਾਬੂ ਹੇਠ ਰੱਖਿਆ ਜਾਵੇ।
ਇਸ ਮੌਕੇ ਡਾ. ਮਲਕੀਤ ਸਿੰਘ, ਡਾ. ਸਨਮਿਤ ਜਿੰਦਲ, ਡਾ. ਰਾਜਬੀਰ ਕੌਰ, ਬਲਾਕ ਐਜੂਕੇਟਰ ਨਰਿੰਦਰ ਪਾਲ ਸਿੰਘ, ਮਲਟੀਪਰਪਜ ਸੁਪਰਵਾਈਜ਼ਰ ਦਰਸ਼ਨ ਸਿੰਘ, ਸਰਦਾਰਾ ਸਿੰਘ, ਨਿਰਪਾਲ ਸਿੰਘ, ਜਰਨੈਲ ਸਿੰਘ, ਵਿਨੋਦ ਕੁਮਾਰ, ਰਾਜਿੰਦਰ ਕੁਮਾਰ ਜੂਨੀਅਰ ਸਹਾਇਕ ਤੋਂ ਇਲਾਵਾ ਸਮੂਹ ਮਲਟੀਪਰਪਜ ਹੈਲਥ ਵਰਕਰ ਹਾਜ਼ਰ ਸਨ।