ਵਿਜੇ ਸਿੰਗਲਾ ਉੱਪਰ ਸਖ਼ਤ ਕਾਰਵਾਈ ਨੇ ਲੋਕਤੰਤਰ ਦੇ ਸਾਰੇ ਥੰਮ੍ਹਾਂ ਨੂੰ ਉੱਪਰ ਤੋਂ ਲੈ ਕੇ ਥੱਲੇ ਤੱਕ ਦਿੱਤਾ ਸਾਫ਼ ਸੰਦੇਸ਼ - ਮਹਿਮੂਦ ਅਖ਼ਤਰ ਸਾਦ
-- "ਹਜ਼ਾਰੋਂ ਬਰਸ ਨਰਗਿਸ ਅਪਨੀ ਬੇਨੂਰੀ ਪੇ ਰੋਤੀ ਹੈ ਬੜੀ ਮੁਸ਼ਕਿਲ ਸੇ ਹੋਤਾ ਹੈ ਚਮਨ ਮੇਂ ਦੀਦਾਵਰ ਪੈਦਾ"
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 26 ਮਈ 2022 - ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਉੱਪਰ ਕੀਤੀ ਸਖ਼ਤ ਕਾਰਵਾਈ ਨੇ ਲੋਕਤੰਤਰ ਦੇ ਸਾਰੇ ਥੰਮ੍ਹਾਂ ਨੂੰ ਉੱਪਰ ਤੋਂ ਲੈ ਕੇ ਥੱਲੇ ਤਕ ਸਾਫ਼ ਸੰਦੇਸ਼ ਦੇ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਨਾਂ ਦੀ ਮਾਨਸਿਕ ਬਿਮਾਰੀ ਦੇ ਮੁਕੰਮਲ ਖਾਤਮੇ ਦਾ ਪੁਖ਼ਤਾ ਇਰਾਦਾ ਰੱਖਦੀ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਆਪ ਦੇ ਸੀਨੀਅਰ ਆਗੂ,ਉੱਘੇ ਸੋਸ਼ਲ ਵਰਕਰ ਅਤੇ ਕਿਸਾਨੀ ਸੰਘਰਸ਼ ਨਾਲ ਜੁੜੇ ਰਹੇ ਫਾਰਮਰਜ਼ ਫੈਡਰੇਸ਼ਨ ਦੇ ਪ੍ਰਧਾਨ ਜਨਾਬ ਮਹਿਮੂਦ ਅਖ਼ਤਰ ਸਾਦ, ਪ੍ਰਧਾਨ ਮੁਸਲਿਮ ਸਮਾਜ ਸੁਧਾਰ ਕਮੇਟੀ ਨੇ ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਇੱਛਾ ਸ਼ਕਤੀ ਸ਼ਹੀਦਾਂ ਦੇ ਸੁਪਨਿਆਂ ਦਾ ਸੁਨਹਿਰੀ ਭਵਿੱਖ ਸਿਰਜਣ ਵਿੱਚ ਹੈ ਜਿਸ ਲਈ ਅਜਿਹੀਆਂ ਕਾਰਵਾਈਆਂ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਮੀਲ ਪੱਥਰ ਸਾਬਤ ਹੋਣਗੀਆਂ l ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਲਈ ਉਨ੍ਹਾਂ ਕਿਹਾ ਕਿ "ਹਜ਼ਾਰੋਂ ਬਰਸ ਨਰਗਿਸ ਅਪਨੀ ਬੇਨੂਰੀ ਪੇ ਰੋਤੀ ਹੈ ਬੜੀ ਮੁਸ਼ਕਿਲ ਸੇ ਹੋਤਾ ਹੈ ਚਮਨ ਮੇਂ ਦੀਦਾਵਰ ਪੈਦਾ" ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਨਵੀਂ ਨਸਲ ਨਵੀਂ ਸਵੇਰ ਦਾ ਮੂੰਹ ਦੇਖ ਰਹੀ ਹੈ ਸ੍ਰੀ ਸ਼ਾਦ ਨੇ ਕਿਹਾ ਕਿ ਸਾਰੀ ਦੁਨੀਆ ਵਿੱਚ ਬੈਠੇ ਪੰਜਾਬੀਆਂ ਮੁੱਖ ਮੰਤਰੀ ਸ੍ਰੀ ਮਾਨ ਦੇ ਦ੍ਰਿੜ੍ਹ ਇਰਾਦੇ ਦੇ ਕਾਇਲ ਹੋ ਚੁੱਕੇ ਹਨ। ਆਮ ਆਦਮੀ ਪਾਰਟੀ ਦੇ ਮੁਖੀ ਸ੍ਰੀ ਕੇਜਰੀਵਾਲ ਦੀ ਸੋਚ ਅਤੇ ਬਜ਼ੁਰਗਾਂ ਦੀਆਂ ਦੁਆਵਾਂ ਸਦਕੇ ਪੰਜਾਬ ਜਲਦ ਹੀ ਕਰਜ਼ਾ ਮੁਕਤ ਹੋ ਕੇ ਸਾਰੇ ਦੇਸ਼ ਲਈ ਚਾਨਣ ਮੁਨਾਰਾ ਬਣੇਗਾ ।