ਮਾਨਸਾ: ਵਕੀਲ ਨੇ ਥਾਣੇਦਾਰ ਨਾਲ ਕੀਤੀ ਕੁੱਟਮਾਰ, ਹਸਪਤਾਲ ਦਾਖਲ
ਬਾਬੂਸ਼ਾਹੀ ਨੈੱਟਵਰਕ
ਮਾਨਸਾ, 22 ਜੂਨ 2022-
ਮਾਨਸਾ ਦੇ ਥਾਣਾ ਸਿਟੀ 2 ਵਿੱਚ ਇੱਕ ਵਕੀਲ਼ ਦੁਆਰਾ ਥਣੇਦਾਰ ਨੂੰ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਥਣੇਦਾਰ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਹੈ
ਵੀ.ਓ. 1 - ਮਾਨਸਾ ਦੇ ਥਾਣਾ ਸਿਟੀ 2 ਵਿੱਚ ਮਾਹੌਲ ਉਸ ਸਮੇਂ ਅਫਰਾ ਤਫਰੀ ਵਾਲਾ ਹੋ ਗਿਆ, ਜਦੋਂ ਦੋ ਪਾਰਟੀਆਂ ਦਾ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਦੌਰਾਨ ਇਕ ਪਾਰਟੀ ਵੱਲੋਂ ਥਾਣੇਦਾਰ ਉਪਰ ਹਮਲਾ ਕਰ ਦਿੱਤਾ ਗਿਆ। ਜਿਸ ਵਿੱਚ ਸਹਾਇਕ ਥਾਣੇਦਾਰ ਕੌਰ ਸਿੰਘ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਮਾਨਸਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਿੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਪੁਲੀਸ ਨੇ ਮਾਮਲਾ ਦਰਜ ਕਰਕੇ ਸੋਨੂੰ ਤੰਵਰ ਨੂੰ ਗਿਰਫਤਾਰ ਕਰ ਲਿਆ ਹੈ। ਸਿਵਲ ਹਸਪਤਾਲ ਵਿੱਚ ਦਾਖਲ ਸਹਾਇਕ ਥਾਣੇਦਾਰ ਕੌਰ ਸਿੰਘ ਨੇ ਦੱਸਿਆ ਕਿ ਉਸ ਕੋਲ ਐਸ.ਡੀ.ਐਮ. ਮਾਨਸਾ ਤੋਂ ਇੱਕ ਦਰਖਾਸਤ ਆਈ ਸੀ, ਜਿਸ ਦੇ ਸਬੰਧ ਵਿੱਚ ਉਹ ਮਨਜੀਤ ਸਿੰਘ ਅਤੇ ਸੋਨੂੰ ਤੰਵਰ ਨੂੰ ਆਹਮੋ ਸਾਹਮਣੇ ਬਿਠਾ ਕੇ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਸੋਨੂੰ ਤੰਵਰ ਨੇ ਤੈਸ਼ ਵਿੱਚ ਆ ਕੇ ਉਸ ਤੇ ਹਮਲਾ ਕਰ ਦਿੱਤਾ।
ਸਿਵਲ ਹਸਪਤਾਲ ਦੇ ਡਾਕਟਰ ਇਸਾਨ ਬਾਂਸਲ ਨੇ ਦੱਸਿਆ ਕਿ ਸਾਡੇ ਕੋਲ ਦੁਪਹਿਰ ਕਰੀਬ ਸਵਾ ਤਿੰਨ ਵਜੇ ਥਾਣੇਦਾਰ ਕੌਰ ਸਿੰਘ ਦਾਖਲ ਹੋਏ ਹਨ, ਜਿਨ੍ਹਾਂ ਦੇ ਸਰੀਰ ਤੇ ਸੱਟਾਂ ਲੱਗੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਇਲਾਜ ਜਾਰੀ ਹੈ ਅਤੇ ਪੁਲਿਸ ਨੂੰ ਸੂਚਨਾ ਭੇਜੀ ਗਈ ਹੈ।
ਹੀ ਥਾਣਾ ਸਿਟੀ ਪੁਲਿਸ ਵੱਲੋਂ ਸਹਾਇਕ ਥਾਣੇਦਾਰ ਕੌਰ ਸਿੰਘ ਦੇ ਬਿਆਨਾਂ ਉਪਰ ਸੋਨੂੰ ਤੰਵਰ ਖਿਲਾਫ ਮਾਮਲਾ ਦਰਜ ਕਰ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।