ਕਾਂਗਰਸ ਹਾਈਕਮਾਨ ਨੇ ਲੋਕਸਭਾ ਮੈਂਬਰਾਂ ਤੇ ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 22 ਜੂਨ 2022-
ਕਾਂਗਰਸ ਹਾਈਕਮਾਨ ਨੇ ਦੇਸ਼ ਦੇ ਆਪਣੇ ਲੋਕ ਸਭਾ ਮੈਂਬਰਾਂ ਅਤੇ ਵਿਧਾਇਕਾਂ ਨੂੰ ਦਿੱਲ ਤਲਬ ਕੀਤਾ ਹੈ।
ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਈਡੀ ਵਲੋਂ ਪੁੱਛਗਿੱਛ ਨੂੰ ਲੈ ਕੇ ਕਾਂਗਰਸੀ ਆਗੂ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।
23 ਜੂਨ ਨੂੰ ਸੋਨੀਆ ਗਾਂਧੀ ਈਡੀ ਸਾਹਮਣੇ ਪੇਸ਼ ਹੋਣਗੇ। ਕਾਂਗਰਸ ਦੇ ਵੱਡੇ ਨੇਤਾ 23 ਜੂਨ ਨੂੰ ਦਿੱਲੀ ਵਿਚ ਵੱਡਾ ਪ੍ਰਦਰਸ਼ਨ
ਕਰ ਸਕਦੇ ਹਨ। ਕਾਂਗਰਸ ਦੇ ਲੋਕ ਸਭਾ ਮੈਂਬਰਾਂ ਅਤੇ ਵਿਧਾਇਕਾਂ ਨੇ ਦਿੱਲੀ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ।