ਪੰਜਾਬ ਕਾਂਗਰਸ ਦੇ ਆਗੂ ਪਹੁੰਚੇ ਦਿੱਲੀ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 22 ਜੂਨ 2022- ਕਾਂਗਰਸ ਹਾਈਕਮਾਨ ਵਲੋਂ ਆਪਣੀ ਪਾਰਟੀ ਦੇ ਲੋਕ ਸਭਾ ਮੈਂਬਰਾਂ
ਅਤੇ ਵਿਧਾਇਕਾਂ ਨੂੰ ਦਿੱਲੀ ਪਹੁੰਚਣ ਦੇ ਦਿੱਤੇ ਸੱਦੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਆਗੂ ਦਿੱਲੀ ਪਹੁੰਚਣੇ
ਸ਼ੁਰੂ ਹੋ ਗਏ ਹਨ। ਜਿਨ੍ਹਾਂ ਵਿਚ ਸਾਬਕਾ ਡਿਪਟੀ ਸੀਐਮ ਤੇ ਮੌਜੂਦਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ
ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਪਰਗਟ ਸਿੰਘ, ਸਾਬਕਾ ਮੰਤਰੀ ਅਰੁਣਾ ਚੌਧਰੀ, ਸੰਦੀਪ ਸੰਧੂ
ਸਮੇਤ ਹੋਰ ਕਈ ਆਗੂ ਦਿੱਲੀ ਪਹੁੰਚ ਗਏ ਹਨ।