ਸੰਗਰੂਰ ਜ਼ਿਮਨੀ ਚੋਣ : ਵੋਟਾਂ ਪੈਣੀਆਂ ਸ਼ੁਰੂ
ਸੰਗਰੂਰ, 23 ਜੂਨ, 2022: ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਸਵੇਰੇ 8 ਵਜੇ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਗਿਆ। ਹਲਕੇ ਵਿਚ 1766 ਪੋਲਿੰਗ ਬੂਥ ਬਣਾਏ ਗਏ ਹਨ ਜਿਹਨਾਂ ਵਿਚੋਂ 296 ਸੰਵੇਦਨਸ਼ੀਲ ਐਲਾਨ ਗਏ ਹਨ। ਹਲਕੇ ਵਿਚ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ ਜੋ ਪੰਜ ਉਮੀਦਵਾਰਾਂ ਦੀ ਕਿਸਮ ਦਾ ਫੈਸਲਾ ਕਰਨਗੇ।
ਸੱਤਾਧਾਰੀ ਆਮ ਆਦਮੀ ਪਾਰਟੀ ਤੋਂ ਗੁਰਮੇਲ ਸਿੰਘ ਸਰਪੰਚ, ਕਾਂਗਰਸ ਤੋਂ ਦਲਵੀਰ ਸਿੰਘ ਗੋਲਡੀ, ਭਾਜਪਾ ਦੇ ਕੇਵਲ ਸਿੰਘ ਢਿੱਲੋਂ, ਅਕਾਲੀ ਦਲ ਤੋਂ ਕਮਲਦੀਪ ਕੌਰ ਰਾਜੋਆਣਾ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਪੰਜ ਪ੍ਰਮੁੱਖ ਉਮੀਦਵਾਰ ਹਨ। ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ।