ਸੁਖਬੀਰ ਬਾਦਲ ਨੇ ਜੇਲ੍ਹ ਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ
ਜਗਤਾਰ ਸਿੰਘ
ਪਟਿਆਲਾ 23 ਜੂਨ 2022 : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਟਿਆਲਾ ਜੇਲ੍ਹ 'ਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ । ਸੁਖਬੀਰ ਬਾਦਲ ਨੇ ਤਕਰੀਬਨ 45 ਮਿੰਟ ਦੇ ਲਗਭਗ ਮਜੀਠੀਆ ਨਾਲ ਮੁਲਾਕਾਤ ਕੀਤੀ।
ਮੁਲਾਕਾਤ ਕਰਨ ਮਗਰੋਂ ਮੀਡੀਆ ਨਾਲ ਬਿਨਾਂ ਗੱਲਬਾਤ ਕੀਤੇ ਚਲੇ ਗਏ । ਜ਼ਿਕਰਯੋਗ ਹੈ ਕਿ ਪਟਿਆਲਾ ਜੇਲ੍ਹ 'ਚ ਏ. ਡੀ. ਜੀ. ਪੀ. ਜੇਲ੍ਹ ਸਿੱਧੂ ਦੀ ਨਿਯੁਕਤੀ ਮਗਰੋਂ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਪਰਿਵਾਰ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਰਾਜਪਾਲ ਨੂੰ ਵੀ ਮਿਲੇ ਸਨ ਅਤੇ ਇਕ ਮੰਗ-ਪੱਤਰ ਸੌਂਪਿਆ ਗਿਆ ਸੀ।