ਅਗਨੀਪਥ ਯੋਜਨਾ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਅੱਜ 24 ਜੂਨ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 24 ਜੂਨ 2022- ਅਗਨੀਪਥ ਯੋਜਨਾ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ 24 ਜੂਨ
ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੇ ਤਹਿਤ ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਪ੍ਰਦਰਸ਼ਨ ਕੀਤੇ
ਜਾਣਗੇ। ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਤੇ ਧਰਨੇ ਦਿੱਤੇ ਜਾਣਗੇ।
ਅਗਨੀਪਥ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ।