ਬਾਬਾ ਬੰਦਾ ਸਿੰਘ ਬਹਾਦਰ ਦੀ ਅਮਰ ਸ਼ਹਾਦਤ ਨੂੰ ਕੋਟਾਨਿ ਕੋਟਿ ਪ੍ਰਣਾਮ - ਕੈਪਟਨ ਅਮਰਿੰਦਰ ਸਿੰਘ
ਜਗਤਾਰ ਸਿੰਘ,ਬਾਬੂਸ਼ਾਹੀ ਨੈਟਵਰਕ
ਪਟਿਆਲਾ 25 ਜੂਨ 2022: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਕੌਮ ਦੇ ਮਹਾਨ ਜਰਨੈਲ, ਮਜ਼ਲੂਮਾਂ ਦੇ ਰਾਖੇ, ਪਹਿਲੇ ਸਿੱਖ ਰਾਜ ਦੀ ਨੀਂਹ ਰੱਖਣ ਵਾਲੇ, ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਅਮਰ ਸ਼ਹਾਦਤ ਨੂੰ ਕੋਟਾਨਿ ਕੋਟਿ ਪ੍ਰਣਾਮ ਕੀਤਾ ਹੈ।
ਜ਼ਾਲਮ ਮੁਗ਼ਲ ਸਾਮਰਾਜ ਦੇ ਖ਼ਾਤਮੇ ਤੇ ਸਿੱਖ ਰਾਜ ਦੀ ਸਥਾਪਨਾ ਲਈ ਉਨ੍ਹਾਂ ਦਾ ਨਾਂਮ ਸਦਾ ਲਈ ਅਮਰ ਰਹੇਗਾ।