ਪੰਜਾਬ ਵਿਧਾਨ ਸਭਾ ਸੈਸ਼ਨ : ਗੈਰ-ਕਾਨੂੰਨੀ ਮਾਈਨਿੰਗ 'ਤੇ ਭੜਕੇ ਪ੍ਰਤਾਪ ਸਿੰਘ ਬਾਜਵਾ, ਹਰਜੋਤ ਬੈਂਸ ਨੇ ਦਿੱਤਾ ਜਵਾਬ
ਚੰਡੀਗੜ੍ਹ, 25 ਜੂਨ 2022 : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਮਾਈਨਿੰਗ ਮੰਤਰੀ ਨੇ ਮਾਈਨਿੰਗ ਦੀ ਗੱਲ ਕੀਤੀ ਤਾਂ ਮਾਈਨਿੰਗ ਮਾਫੀਆ ਖਿਲਾਫ ਕਾਰਵਾਈ ਦਾ ਮੁੱਦਾ ਉੱਠਿਆ। ਇਸ 'ਤੇ 'ਆਪ' ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸੀ ਵਿਧਾਨ ਸਭਾ 'ਚ 10 ਪੰਨਿਆਂ ਦੀ ਸੂਚੀ ਦੱਸੀ ਸੀ।
ਇਸ 'ਤੇ ਵਿਰੋਧੀ ਧਿਰ ਦੇ ਨੇਤਾ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਭੜਕ ਗਏ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਨਾਮ ਹਨ, ਉਨ੍ਹਾਂ ਨੂੰ ਫੜੋ। ਜੇਕਰ ਤੁਸੀਂ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਲੈ ਰਹੇ ਹੋ ਤਾਂ ਪਹਿਲਾਂ ਉਸ ਨੂੰ ਫੜ ਕੇ ਪੁੱਛ-ਗਿੱਛ ਕਰੋ।
ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਇਸ ਸਮੇਂ ਮੰਡੀ ਵਿੱਚ ਰੇਤੇ ਦਾ ਔਸਤ ਰੇਟ 26 ਤੋਂ 28 ਰੁਪਏ ਅਤੇ ਬਜਰੀ ਦਾ 29 ਤੋਂ 30 ਰੁਪਏ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੀ ਨੀਤੀ ਅਨੁਸਾਰ 7 ਬਲਾਕ ਦਿੱਤੇ ਗਏ ਸਨ, ਜਿਨ੍ਹਾਂ ਵਿੱਚੋਂ 3 ਬੰਦ ਵੀ ਹਨ। ਇਸ ਦੇ ਬਾਵਜੂਦ 16 ਮਾਰਚ ਤੋਂ 22 ਜੂਨ 2022 ਤੱਕ 30 ਕਰੋੜ 8 ਲੱਖ ਦੀ ਕਮਾਈ ਹੋਈ ਹੈ। ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 277 ਕੇਸ ਦਰਜ ਕੀਤੇ ਗਏ ਹਨ। ਮਾਈਨਿੰਗ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਸਾਢੇ ਪੰਜ ਰੁਪਏ ਫੁੱਟ ਰੇਟ ਕਿਹਾ ਸੀ ਪਰ ਨਹੀਂ ਮਿਲਿਆ।
‘ਆਪ’ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ, 16 ਜੂਨ 2017 ਨੂੰ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਕਿਹਾ ਸੀ ਕਿ ਉਨ੍ਹਾਂ ਕੋਲ 10 ਪੰਨਿਆਂ ਦੀ ਸੂਚੀ ਹੈ, ਜਿਸ ਵਿੱਚ ਠੇਕੇ 'ਤੇ ਰੇਤ ਦੇ ਖੱਡਿਆਂ ਨੂੰ ਲੈਣ ਵਾਲਿਆਂ ਦੇ ਨਾਂ ਹਨ।
ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਤੁਹਾਡੇ ਕੋਲ ਕੋਈ ਤੱਥ ਹੈ ਤਾਂ ਲਿਆਓ ਅਤੇ ਪੁੱਛ-ਗਿੱਛ ਕਰੋ। ਇਹ ਕੰਮ ਕੈਪਟਨ ਅਮਰਿੰਦਰ ਸਿੰਘ ਤੋਂ ਸ਼ੁਰੂ ਕਰੋ