ਸਾਬਕਾ ਜੁਆਇੰਟ ਡਾਇਰੈਕਟਰ ਲੋਕ ਸੰਪਰਕ ਡਾ. ਅਜੀਤ ਕੰਵਲ ਹਮਦਰਦ ਨੂੰ ਸਦਮਾ, ਪਿਤਾ ਦਾ ਦਿਹਾਂਤ, ਅੰਤਿਮ ਸਸਕਾਰ ਅੱਜ 26 ਜੂਨ ਨੂੰ
ਮੁਹਾਲੀ, 26 ਜੂਨ, 2022: ਲੋਕ ਸੰਪਰਕ ਵਿਭਾਗ ਦੇ ਸਾਬਕਾ ਜੁਆਇੰਟ ਡਾਇਰੈਕਟਰ ਡਾ. ਅਜੀਤ ਕੰਵਲ ਹਮਦਰਦ ਨੂੰ ਉਦੋਂ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਜਤਿੰਦਰ ਸਿੰਘ ਹਮਦਰਦ ਦਾ ਦਿਹਾਂਤ ਹੋ ਗਿਆ। ਉਹ 80 ਸਾਲਾਂ ਦੇ ਸਨ। ਉਹ ਆਪਣੇ ਪਿੱਛੇ ਪੁੱਤਰ ਅਜੀਤ ਕੰਵਲ ਹਮਦਰਦ ਅਤੇ ਇਕ ਧੀ ਛੱਡ ਗਏ ਹਨ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ 26 ਜੂਨ ਨੂੰ 11.30 ਵਜੇ ਮੁਹਾਲੀ ਦੇ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਜਤਿੰਦਰ ਸਿੰਘ ਹਮਦਰਦ ਸਾਧੂ ਸਿੰਘ ਹਮਦਰਦ ਦੇ ਵੱਡੇ ਪੁੱਤਰ ਤੇ ਰੋਜ਼ਾਨਾ ਅਜੀਤ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਦੇ ਵੱਡੇ ਭਰਾ ਸਨ।
ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਨਵਦੀਪ ਢੀਂਗਰਾ ਅਤੇ ਬਾਬੂਸ਼ਾਹੀ ਦੇ ਸੰਪਾਦਕ ਬਲਜੀਤ ਬੱਲੀ ਨੇ ਜਤਿੰਦਰ ਸਿੰਘ ਹਮਦਰਦ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ ਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ।