ਅੰਤਰਰਾਸ਼ਟਰੀ ਨਸ਼ਾ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ ਨਸ਼ੇ ਨੂੰ ਤਿਆਗ ਕੇ ਆਪਣੀ ਨਵੀਂ ਤੰਦਰੁਸਤੀ ਵਾਲੀ ਜ਼ਿੰਦਗੀ ਸ਼ੁਰੂ ਕਰੋ - ਡਾ.ਗੀਤਾ
- ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਜੇਸ਼ ਗਰਗ ਅਤੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਦਲਜੀਤ ਸਿੰਘ ਨੇ ਵੀ ਸਮਾਗਮ ਦੌਰਾਨ ਲਗਵਾਈ ਹਾਜ਼ਰੀ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ : 26 ਜੂਨ 2022 - ਸਿਹਤ ਵਿਭਾਗ ਵੱਲੋਂ ਅਜ਼ਾਦੀ ਦੇ 75 ਵੇਂ ਅੰਮ੍ਰਿਤ ਮਹਾ ਉਤਸਵ ਦੇ ਤਹਿਤ ਅੱਜ ਜਿਲ੍ਹਾ ਮਲੇਰਕੋਟਲਾ ਦੇ ਸਿਵਲ ਹਸਪਤਾਲ ਅਹਿਮਦਗੜ੍ਹ ਵਿਖੇ ਸਿਵਲ ਸਰਜਨ ਡਾ ਮੁਕੇਸ਼ ਚੰਦਰ ਦੀ ਅਗਵਾਈ ਹੇਠ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੀਤਾ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ ਗਿਆ|
ਇਸ ਮੌਕੇ ਤੇ ਡਾ.ਗੀਤਾ ਨੇ ਦਸਿਆ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਲੈ ਕੇ ਬਹੁਤ ਚਿੰਤਤ ਹੈ ਇਸ ਕਰਕੇ ਹੀ ਸਰਕਾਰ ਵਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਜੇੜੇ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ ਉਹਨਾਂ ਨੂੰ ਦੂਰ ਨਾ ਜਾਣਾ ਪਵੇ ਅਤੇ ਉਹ ਆਪਣੇ ਨੇੜੇ ਹੀ ਡਾਕਟਰ ਦੀ ਸਲਾਹ ਲੈ ਸਕਦੇ ਹਨ ਅਤੇ ਆਪਣੀ ਦਵਾਈ ਸ਼ੁਰੂ ਕਰ ਸਕਦੇ ਹਨ ਇਸ ਤੋਂ ਇਲਾਵਾ ਡਾਕਟਰ ਗੀਤਾ ਨੇ ਦਸਿਆ ਕਿ ਸਰਕਾਰ ਦਾ ਇਹ ਇੱਕ ਵਧੀਆ ਉਪਰਾਲਾ ਹੈ ਤਾਂ ਜੋ ਜੇੜੇ ਨਸ਼ਾ ਛੱਡਣਾ ਚਾਹੁੰਦੇ ਹਨ।
ਉਹ ਨਸ਼ੇ ਨੂੰ ਤਿਆਗ ਕੇ ਆਪਣੀ ਨਵੀਂ ਤੰਦਰੁਸਤੀ ਵਾਲੀ ਜਿੰਦਗੀ ਸ਼ੁਰੂ ਕਰ ਸਕਦੇ ਹਨ ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਜੇਸ਼ ਗਰਗ ਅਤੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਦਲਜੀਤ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਛੱਡ ਕੇ ਆਪਣੀ ਤੰਦਰੁਸਤ ਅਤੇ ਸਿਹਤਮੰਦ ਜ਼ਿੰਦਗੀ ਜੀਣ , ਇਸ ਮੌਕੇ ਤੇ ਹਸਪਤਾਲ ਦੇ ਡਾਕਟਰ, ਸਟਾਫ਼ ਅਤੇ ਆਮ ਲੋਕ ਹਾਜਰ ਸਨ |