← ਪਿਛੇ ਪਰਤੋ
ਅਦਾਲਤ ਨੇ ਸੰਜੇ ਪੋਪਲੀ ਨੂੰ ਜੁਡੀਸ਼ੀਅਲ ਕਸਟਡੀ 'ਚ ਭੇਜਿਆ
ਮੋਹਾਲੀ, 26 ਜੂਨ 2022 - ਪੰਜਾਬ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਈ ਏ ਐਸ ਅਫਸਰ ਸੰਜੇ ਪੋਪਲੀ ਨੂੰ ਐਤਵਾਰ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਣਵਾਈ ਕਰਦਿਆਂ ਸੀਨੀਅਰ ਆਈਏਐਸ ਸੰਜੇ ਪੋਪਲੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੰਜੇ ਪੋਪਲੀ ਨੂੰ ਜੀਐਮਸੀਐਚ-32 ਤੋਂ ਸਿੱਧਾ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਹੈ। ਸੰਜੇ ਪੋਪਲੀ ਨੂੰ ਵਿਜੀਲੈਂਸ ਮੋਹਾਲੀ ਦੀ ਟੀਮ ਨੇ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।
Total Responses : 189