ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਲਗਾਤਾਰ ਜਾਰੀ
ਬੁਢਲਾਡਾ ਦੀ ਦਾਣਾ ਮੰਡੀ ਵਿੱਚ ਕਾਂਗਰਸ ਪਾਰਟੀ ਵੱਲੋਂ ਕੀਤਾ ਗਿਆ ਸੱਤਿਆ ਗ੍ਰਹਿ
ਸਰਕਾਰ ਤੋਂ ਅਗਨੀਪਥ ਯੋਜਨਾ ਨੂੰ ਵਾਪਸ ਲੈਣ ਦੀ ਕੀਤੀ ਮੰਗ।
ਬੁਢਲਾਡਾ, 27 ਜੂਨ 2022 : ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਅਗਨੀਪਥ ਯੋਜਨਾ ਦਾ ਦੇਸ਼ ਭਰ 'ਚ ਵਿਰੋਧ ਜਾਰੀ ਹੈ। ਅੱਜ ਮਾਨਸਾ ਦੇ ਕਸਬਾ ਬੁਢਲਾਡਾ ਦੀ ਦਾਣਾ ਮੰਡੀ ਵਿੱਚ ਕਾਂਗਰਸ ਪਾਰਟੀ ਵੱਲੋਂ ਹਲਕਾ ਇੰਚਾਰਜ ਡਾ. ਰਣਵੀਰ ਕੌਰ ਮੀਆਂ ਦੀ ਅਗਵਾਈ ਹੇਠ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਨੇ ਕੇਂਦਰ ਸਰਕਾਰ ਤੋਂ ਅਗਨੀਪਥ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕੀਤੀ।
ਅੱਜ ਕਾਂਗਰਸ ਪਾਰਟੀ ਵੱਲੋਂ ਬੁਢਲਾਡਾ ਦੀ ਦਾਣਾ ਮੰਡੀ ਵਿੱਚ ਹਲਕਾ ਇੰਚਾਰਜ ਡਾ. ਰਣਵੀਰ ਕੌਰ ਮੀਆਂ ਦੀ ਅਗਵਾਈ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਨੇ ਕਿਹਾ ਕਿ ਅੱਜ ਪਾਰਟੀ ਹਾਈਕਮਾਂਡ ਦੇ ਸੱਦੇ ਉਪਰ ਬੁਢਲਾਡਾ ਵਿੱਚ ਅਗਲੀ ਯੋਜਨਾ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਫੌਜ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਦਾ ਭਵਿੱਖ ਖਤਮ ਕੀਤਾ ਜਾ ਰਿਹਾ ਹੈ, ਕਿਉਂਕਿ 4 ਸਾਲ ਦੀ ਨੌਕਰੀ ਤੋਂ ਬਾਅਦ ਉਨ੍ਹਾਂ ਨੂੰ ਕੋਈ ਵੀ ਪੈਨਸ਼ਨ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਯੋਜਨਾ ਰਾਹੀਂ ਵੱਡੇ ਕਾਰਪੋਰੇਟ ਘਰਾਣਿਆਂ ਲਈ ਪ੍ਰਾਈਵੇਟ ਸਕਿਓਰਟੀ ਤਿਆਰ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਯੋਜਨਾ ਨੂੰ ਵਾਪਸ ਲਵੇ।