ਲਾਰੈਂਸ ਦੀਆਂ ਮੁਸੀਬਤਾਂ ਵਧੀਆਂ: ਹੁਣ ਇਸ ਕਰਕੇ ਅੰਮ੍ਰਿਤਸਰ ਪੁਲਿਸ ਦੀ ਹਿਰਾਸਤ 'ਚ
ਚੰਡੀਗੜ੍ਹ, 27 ਜੂਨ 2022 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਹੁਣ ਅੰਮ੍ਰਿਤਸਰ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਵੇਗਾ।
ਮਾਨਸਾ ਅਦਾਲਤ ਨੇ ਉਸ ਨੂੰ ਅੰਮ੍ਰਿਤਸਰ ਦੇ ਰਾਣਾ ਕੰਦੋਵਾਲੀਆ ਕਤਲ ਕੇਸ ਵਿੱਚ ਟਰਾਂਜ਼ਿਟ ਰਿਮਾਂਡ ’ਤੇ ਭੇਜ ਦਿੱਤਾ ਹੈ। ਉਸ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਲਿਆ ਜਾਵੇਗਾ।
ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ 12 ਦਿਨ ਮਾਨਸਾ ਪੁਲੀਸ ਦੀ ਹਿਰਾਸਤ ਵਿੱਚ ਰਿਹਾ। ਜਿੱਥੇ ਮੂਸੇਵਾਲਾ ਕਤਲ ਕਾਂਡ ਦੀ ਐਸਆਈਟੀ ਤੋਂ ਇਲਾਵਾ ਐਂਟੀ ਗੈਂਗਸਟਰ ਟਾਸਕ ਫੋਰਸ, ਸੀਆਈਡੀ ਅਤੇ ਮਾਨਸਾ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਗਈ।
ਲਾਰੈਂਸ ਨੂੰ ਪੰਜਾਬ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਤਿਹਾੜ ਜੇਲ੍ਹ ਤੋਂ ਲਿਆਂਦਾ ਹੈ। ਉਸ ਦੇ ਇਸ਼ਾਰੇ 'ਤੇ ਹੀ ਮੂਸੇਵਾਲਾ ਨੂੰ ਮਾਰਿਆ ਗਿਆ ਸੀ। ਜਿਸ ਦੀ ਸਾਜ਼ਿਸ਼ ਲਾਰੈਂਸ ਨੇ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਨਾਲ ਮਿਲ ਕੇ ਰਚੀ ਸੀ।