ਰਾਜਿੰਦਰ
ਨਵਾਂਸ਼ਹਿਰ 27 ਜੂਨ 2022- ਬੰਗਾ ਬਲਾਕ ਦੇ ਪਿੰਡ ਮਹਿਰਮਪੁਰ ਦੇ ਕਰਤਾਰ ਸਿੰਘ ਲੇਹਲ ਨੇ ਅੱਜ ਸੋਮਵਾਰ ਨੂੰ ਜਰਮਨੀ ਦੇ ਮਿਊਨਿਖ ਸ਼ਹਿਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕਰਤਾਰ ਸਿੰਘ ਲੇਹਲ ਨੇ ਫੋਨ ਉਪਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਡੈਨਮਾਰਕ ਵਿੱਚ ਰਹਿੰਦੇ ਹਨ ਅਤੇ ਡੈਨਮਾਰਕ ਵਿੱਚ ਭਾਰਤੀ ਜਨਤਾ ਪਾਰਟੀ ਦੇ ਯੂਥ ਆਗੂ ਹਨ ਪ੍ਰਧਾਨ ਮੰਤਰੀ ਨੇ ਆਪਣੀ ਜਰਮਨ ਫੇਰੀ ਦੌਰਾਨ ਪ੍ਰਵਾਸੀ ਭਾਰਤੀਆਂ ਨਾਲ ਮੁਲਾਕਾਤ ਕਰਨੀ ਸੀ,ਜਿਸ ਲਈ ਉਨ੍ਹਾਂ ਨੂੰ ਸੱਦਾ ਪੱਤਰ ਦਿੱਤਾ ਗਿਆ ਉਨ੍ਹਾਂ ਦੱਸਿਆ ਕਿ ਉਹ ਅਤੇ ਬੀਜੇਪੀ ਟੀਮ ਦੇ ਪ੍ਰਧਾਨ ਰਮੇਸ਼ ਕੁਮਾਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ .ਉਨ੍ਹਾਂ ਕਿਹਾ ਕਿ ਬਹੁਤ ਛੋਟੀ ਉਮਰ ਤੋਂ ਉਹ ਸਿਆਸਤ ਵਿੱਚ ਜੁੜੇ ਹੋਏ ਹਨ, ਮੇਹਨਤ ਦਾ ਫਲ ਹੀ ਮੈਨੂੰ ਇਸ ਮੰਜਿਲ ਤੇ ਲੈ ਕਿ ਆਇਆ ਕਿ ਮੈਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਮਿਲਣ ਦਾ ਮੌਕਾ ਮਿਲਿਆ ਤੇ ਮੈ ਵਿਦੇਸ਼ ਮੰਤਰਾਲਾ ਦਫਤਰ ਦੇ ਇੰਚਾਰਜ ਨੂੰ ਮਿਲ ਕਿ ਐਨ ਆਰ ਆਈ ਨੂੰ ਆ ਰਹੀਆਂ ਮੁਸ਼ਕਿਲ ਬਾਰੇ ਵਿਸਥਾਰ ਵਿੱਚ ਜਾਣੂ ਕਰਾਇਆ ਤੇ ਉਹਨਾਂ ਭਰੋਸਾ ਦਿੱਤਾ ਕਿ ਐਨ ਆਰ ਆਈ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਦੇ ਭਾਸ਼ਣ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਜਰਮਨ ਵਿੱਚ ਆਪਣੇ ਕਾਰੋਬਾਰ ਨੂੰ ਸਫਲ ਬਣਾਉਣ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਾਰਤ ਵਿੱਚ ਨਿਵੇਸ਼ ਕਰਨ ਲਈ ਵੀ ਉਤਸ਼ਾਹਿਤ ਕੀਤਾ। ਜਾਣਕਾਰੀ ਦਿੰਦਿਆਂ ਕਰਤਾਰ ਸਿੰਘ ਲੇਹਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਕਿਸਾਨਾਂ, ਮਜ਼ਦੂਰਾਂ ਅਤੇ ਮੱਧ ਵਰਗ ਦੇ ਲੋਕਾਂ ਲਈ ਅਜਿਹੀ ਨੀਤੀ ਬਣਾਈ ਗਈ ਹੈ, ਜੋ ਆਉਣ ਵਾਲੇ ਸਮੇਂ ਵਿੱਚ ਸਾਰੇ ਵਰਗਾਂ ਦੇ ਭਵਿੱਖ ਨੂੰ ਸਵਾਰੇਗੀ। ਜਰਮਨੀ ਦੇ ਮਿਊਨਿਖ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਸਮੇਤ ਪ੍ਰਵਾਸੀ ਭਾਰਤੀਆਂ ਵੱਲੋਂ ਪ੍ਰਧਾਨ ਮੰਤਰੀ ਦਾ ਨਿੱਘਾ ਸੁਆਗਤ ਕੀਤਾ ਗਿਆ।