CM ਭਗਵੰਤ ਮਾਨ ਨੇ ਅਗਨੀਪਥ ਯੋਜਨਾ ਵਿਰੁੱਧ ਕੀਤਾ ਵੱਡਾ ਐਲਾਨ, ਵਿਧਾਨ ਸਭਾ 'ਚ ਲਿਆਂਦਾ ਜਾਵੇਗਾ ਮਤਾ
ਭਗਵੰਤ ਮਾਨ ਬੋਲੇ : ਅਗਨੀਪਥ ਯੋਜਨਾ ਦੇ ਵਿਰੋਧ ਵਿਚ ਵਿਧਾਨ ਸਭਾ ਵਿਚ ਮਤਾ ਲਿਆਂਦਾ ਜਾਵੇਗਾ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 28 ਜੂਨ 2022- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਵਿਧਾਨ ਸਭਾ ਵਿਚ ਮਤਾ ਲਿਆਂਦਾ ਜਾਵੇਗਾ।
ਮੁੱਖ ਮੰਤਰੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਦਾ ਜਵਾਬ ਦੇ ਰਹੇ ਸਨ।