ਐਮ ਪੀ ਸਿਮਰਨਜੀਤ ਸਿੰਘ ਮਾਨ ਨੂੰ ਹੋਇਆ ਕੋਰੋਨਾ
ਸੰਗਰੂਰ, 28 ਜੂਨ 2022 - ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਗਲੇ ਦੀ ਖਰਾਬੀ ਕਾਰਨ ਡਾਕਟਰਾਂ ਦੀ ਟੀਮ ਵੱਲੋਂ ਮਾਨ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਸਿਮਰਨਜੀਤ ਸਿੰਘ ਮਾਨ ਆਪਣੀ ਬਗੁਆਣਾ ਸਥਿਤ ਰਿਹਾਇਸ਼ ਵਿਖੇ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।